ਪੰਜਾਬ ਚ ਇਥੇ ਪਾਲਤੂ ਕੁੱਤੇ ਰੱਖਣ ਵਾਲਿਆਂ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਮੌਜੂਦਾ ਸਮੇਂ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਦਾ ਵੱਡਾ ਅਸਰ ਪੰਜਾਬ ਦੇ ਵਾਸੀਆਂ ਉੱਪਰ ਵੀ ਪੈ ਰਿਹਾ ਹੈ। ਆਏ ਦਿਨ ਹੀ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਅਤੇ ਇਸ ਦੇ ਨਿਪਟਾਰੇ ਵਾਸਤੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੇ ਨਵੇਂ ਐਲਾਨ ਕੀਤੇ ਜਾਂਦੇ ਹਨ। ਜਿੱਥੇ ਇਨ੍ਹਾਂ ਦੇ ਨਾਲ ਸੂਬੇ ਅੰਦਰਲੀ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਨੂੰ ਵੱਖ-ਵੱਖ ਤਰ੍ਹਾਂ ਦੀਆਂ ਕਮੀਆਂ ਤੋਂ ਬਚਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

ਸੂਬੇ ਅੰਦਰ ਕੋਰੋਨਾ ਦੀ ਬਿਮਾਰੀ ਨੂੰ ਦੇਖਦੇ ਹੋਏ ਜਿਥੇ ਕਈ ਫੈਸਲੇ ਲਏ ਜਾ ਰਹੇ ਹਨ ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਤਹਿਤ ਇਕ ਫੈਸਲਾ ਲਿਆ ਗਿਆ ਹੈ। ਇਸ ਨਵੇਂ ਫੈਸਲੇ ਦੇ ਤਹਿਤ ਨਗਰ ਨਿਗਮ ਮੋਗਾ ਨੇ ਸ਼ਹਿਰ ਵਿਚ ਲੋਕਾਂ ਵੱਲੋਂ ਰੱਖੇ ਗਏ ਪਾਲਤੂ ਕੁੱਤੇ ਕੁੱਤੀਆਂ ਦੀ ਰਜਿਸਟਰੇਸ਼ਨ ਕਰਨ ਦਾ ਕੰਮ ਸ਼ੁਰੂ ਕਰਨ ਦਾ ਅਹਿਮ ਫੈਸਲਾ ਲਿਆ ਹੈ। ਜਿਸ ਦੇ ਲਈ ਹਰ ਵਾਰਡ ਮੁਤਾਬਕ 5 ਅਪ੍ਰੈਲ ਤੋਂ ਕੈਂਪ ਲਾਏ ਜਾਣਗੇ।

ਇਸ ਕੰਮ ਸਬੰਧੀ ਜਾਣਕਾਰੀ ਸਾਂਝੀ ਕਰਦੀ ਹੋਈ ਨਗਰ ਨਿਗਮ ਮੋਗਾ ਦੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਆਖਿਆ ਹੈ ਕਿ ਬੜੀ ਸਖਤੀ ਨਾਲ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਕਿਉਂਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਗਏ ਹਨ। ਜਿਸ ਤਹਿਤ ਨਗਰ ਨਿਗਮ ਨੇ ਹਰ ਵਾਰਡ ਦੇ ਮੁਤਾਬਕ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ।

ਇਸ ਦੌਰਾਨ ਰਜਿਸਟਰਡ ਹੋਣ ਵਾਲੇ ਪਾਲਤੂ ਕੁੱਤੇ ਕੁੱਤੀਆਂ ਨੂੰ ਇਕ ਪਟਾ ਅਤੇ ਟੋਕਨ ਦਿੱਤਾ ਜਿਸ ਲਈ 500 ਰੁਪਏ ਰਜਿਸਟਰੇਸ਼ਨ ਫੀਸ ਵੈਟਰਨਰੀ ਡਾਕਟਰ ਵੱਲੋਂ ਲਈ ਜਾਵੇਗੀ। ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਲਤੂ ਜਾਨਵਰਾਂ ਦਾ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਸ ਦੌਰਾਨ ਜਿਹੜੇ ਕੁੱਤੇ-ਕੁੱਤੀਆਂ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਅਵਾਰਾ ਸਮਝ ਕੇ ਨਸਬੰਦੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਦਾ ਜ਼ਿੰ-ਮੇ-ਵਾ-ਰ ਨਗਰ ਨਿਗਮ ਨਹੀਂ ਹੋਵੇਗਾ।