ਪੰਜਾਬ ਚ ਇਥੇ ਪਿਆ ਡਾਕਾ , ਪਈਆਂ ਭਾਜੜਾਂ ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਧਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਨੂੰ ਠੱਲ ਪਾਉਣ ਵਾਸਤੇ ਪੁਲਿਸ ਵੱਲੋਂ ਚੌਕਸੀ ਨੂੰ ਵਧਾਇਆ ਗਿਆ ਹੈ। ਪਰ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵੱਲੋਂ ਕੋਈ ਨਾ ਕੋਈ ਤਰੀਕਾ ਅਪਣਾ ਹੀ ਲਿਆ ਜਾਂਦਾ ਹੈ। ਜਿੱਥੇ ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਡਾਕਾ ਪਿਆ ਹੈ ਜਿਥੇ ਪੁਲਿਸ ਨੂੰ ਭਾਜੜਾਂ ਪੈ ਗਈਆਂ ਹਨ ਅਤੇ ਪੁਲਸ ਵੱਲੋਂ ਜੋਰਾਂ ਨਾਲ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਘੁਰਕਵਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿਚ ਮੌਜੂਦ ਐਕਸਿਸ ਬੈਂਕ ਵਿੱਚ ਕੁਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਲੁਟੇਰਿਆਂ ਵੱਲੋਂ ਬੈਂਕ ਨੂੰ ਉਸ ਸਮੇਂ ਆਪਣੀ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ ਜਦੋਂ ਲੁਟੇਰਿਆਂ ਵੱਲੋਂ ਸੁਰੱਖਿਆ ਗਾਰਡ ਨੂੰ ਗੰਨ ਪੁਆਇੰਟ ਤੇ ਨਿਸ਼ਾਨਾ ਬਣਾਉਂਦੇ ਹੋਏ ਬੈਂਕ ਵਿਚ ਮੌਜੂਦ ਅੱਠ ਲੱਖ ਦੇ ਕਰੀਬ ਰਾਸ਼ੀ ਲੁਟ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਹ ਲੁਟੇਰੇ ਬੁਲਟ ਉੱਤੇ ਸਵਾਰ ਹੋ ਕੇ ਆਏ ਸਨ। ਇਸ ਘਟਨਾ ਦੀ ਅਜੇ ਪੂਰੀ ਤਰਾਂ ਪੁਸ਼ਟੀ ਹੋਣੀ ਬਾਕੀ ਹੈ ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਲੱਖਾਂ ਰੁਪਏ ਦੀ ਲੁੱਟ ਹੋਈ ਹੈ ਉਥੇ ਹੀ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ਤੇ ਲੁਟੇਰਿਆ ਨੂੰ ਕਾਬੂ ਕਰਨ ਲਈ ਭਾਲ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਪੈਦਾ ਕੀਤਾ ਹੈ।