ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸੀ ਮਾਹੌਲ ਦਾ ਅਸਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੇਖਿਆ ਜਾ ਰਿਹਾ ਹੈ। ਕਿਉਂਕਿ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਹਰ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਸਮੇਂ ਸਿਰ ਕੀਤਾ ਜਾ ਰਿਹਾ ਹੈ। ਜਿਸ ਸਦਕਾ ਵਾਲੇ ਵੱਖ ਵੱਖ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਖਤਾ ਕਦਮ ਚੁੱਕੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਹਰ ਸਮੇਂ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰਾਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾ ਸਕੇ।
ਪੰਜਾਬ ਵਿੱਚ ਜਿੱਥੇ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖਤੀ ਵਰਤਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਵਿੱਚ ਜਿਥੇ ਪਿੰਡਾਂ ਅਤੇ ਸ਼ਹਿਰਾਂ ਲਈ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਡੀਸੀ ਹਰੀਸ਼ ਨਈਅਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਰੋਨਾ ਅਤੇ ਰਾਤ ਦੇ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਮੋਗਾ ਜ਼ਿਲੇ ਅੰਦਰ ਆਉਣ ਵਾਲੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਸਰਪੰਚਾਂ ਨੂੰ ਜਾਰੀ ਕਰ ਦਿੱਤੇ ਗਏ ਹਨ। ਇਸ ਤਰਾਂ ਹੀ ਸ਼ਹਿਰੀ ਖੇਤਰਾਂ ਵਿੱਚ ਵੀ ਮਿਉਂਸੀਪਲ ਕੌਂਸਲਰ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਕਿਉਂਕਿ ਪਿੰਡਾਂ ਵਿਚੋਂ ਰਾਤ ਦੇ ਸਮੇਂ ਜਿਥੇ ਚੋਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਉੱਥੇ ਹੀ ਬਿਜਲੀ ਵਿਭਾਗ ਵੱਲੋਂ ਵੀ ਇਹ ਸ਼ਿਕਾਇਤ ਕੀਤੀ ਜਾਦੀ ਹੈ ਕਿ ਕੁੱਝ ਚੋਰਾਂ ਵੱਲੋਂ ਬਿਜਲੀ ਬੋਰਡ ਦੀ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਨ੍ਹਾਂ ਨੂੰ ਰੋਕਣ ਵਾਸਤੇ ਇਹ ਪਿੰਡ ਵਿੱਚ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੀ ਸੁਰੱਖਿਆ ਵਾਸਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ।
Previous Postਓਮਿਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਤੋਂ ਜਾਰੀ ਹੋ ਗਿਆ ਇਹ ਵੱਡਾ ਹੁਕਮ ਜਾਰੀ
Next Postਹੁਣੇ ਹੁਣੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ