ਪੰਜਾਬ ਚ ਇਥੇ ਪੈ ਗਿਆ ਵੱਡਾ ਡਾਕਾ ਲੱਖਾਂ ਦੀ ਹੋ ਗਈ ਇਸ ਤਰਾਂ ਨਾਲ ਲੁੱਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਵਰਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਵਾਪਰਨ ਵਾਲੀਆਂ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਆਏ ਦਿਨ ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਲੁੱਟ-ਖੋਹ ਚੋਰੀ ਠੱਗੀ ਅਤੇ ਧੋ-ਖਾ-ਧ-ੜ੍ਹੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਚੋਰਾਂ ਵਲੋ ਚੋਰੀ ਕਰਨ ਦੇ ਨਵੇਂ ਨਵੇਂ ਤਰੀਕੇ ਅਪਣਾਏ ਜਾਂਦੇ ਹਨ ਅਤੇ ਅਜਿਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਵਿੱਚ ਇੱਥੇ ਲੱਖਾਂ ਦਾ ਡਾਕਾ ਪੈ ਗਿਆ ਹੈ ਜਿੱਥੇ ਇਸ ਤਰ੍ਹਾਂ ਲੁੱਟ ਕੀਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਸਵੱਦੀ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਬੀਤੀ ਰਾਤ ਦੇ ਸਮੇਂ ਸਟੇਟ ਬੈਂਕ ਆਫ ਇੰਡੀਆ ਦੇ ਏਟੀਐਮ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ।

ਦਸਿਆ ਗਿਆ ਹੈ ਕਿ ਚੋਰਾਂ ਵੱਲੋਂ ਕਟਰ ਦੇ ਨਾਲ ਏ ਟੀ ਐੱਮ ਮਸ਼ੀਨ ਨੂੰ ਕੱਟ ਕੇ ਉਸ ਵਿਚ ਪਏ ਹੋਏ 9 ਲੱਖ 74 ਹਜ਼ਾਰ ਰੁਪਏ ਲੁੱਟ ਲਏ ਗਏ ਹਨ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਦੇ ਸਮੇਂ ਕੁਝ ਰਾਹਗੀਰਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਏ ਟੀ ਐਮ ਦੇ ਕੱਚ ਦੇ ਸ਼ੀਸ਼ੇ ਟੁੱਟੇ ਹੋਏ ਦੇਖੇ ਗਏ। ਜਿਸ ਦੀ ਸੂਚਨਾ ਤੁਰੰਤ ਹੀ ਸਿੱਧਵਾਂ ਬੇਟ ਪੁਲਿਸ ਸਟੇਸ਼ਨ ਵਿੱਚ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਥੇ ਹੀ ਬੈਂਕ ਮੈਨੇਜਰ ਪੰਕਜ ਕੁਮਾਰ ਵੱਲੋਂ ਏਟੀਐਮ ਚੋਂ ਉਡਾਈ ਗਈ ਰਕਮ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਹੋਏ ਸਨ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕੀਤਾ ਜਾ ਸਕੇ। ਇਹ ਘਟਨਾ ਰਾਤ ਢਾਈ ਵਜੇ ਦੇ ਕਰੀਬ ਵਾਪਰੀ ਹੈ।