ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਦੀਵਾਲੀ ਦੇ ਤਿਉਹਾਰ ਵਿੱਚ ਦੋ ਤਿੰਨ ਦਿਨ ਬਾਕੀ ਬਚੇ ਹੋਏ ਹਨ। ਉਥੇ ਹੀ ਲੋਕਾਂ ਵੱਲੋਂ ਇਸ ਤਿਉਹਾਰ ਨੂੰ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਇਹ ਵਾਪਰਨ ਵਾਲੇ ਹਾਦਸੇ ਲੋਕਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਰਹੇ ਹਨ। ਅਚਾਨਕ ਹੀ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਪਿਛਲੇ ਕਈ ਦਿਨਾਂ ਤੋਂ ਬਹੁਤ ਸਾਰੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜਿਨ੍ਹਾਂ ਵਿੱਚ ਦੁਕਾਨਦਾਰਾਂ ਦਾ ਇਨਾਂ ਤਿਉਹਾਰਾਂ ਦੇ ਦਿਨਾਂ ਵਿਚ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਜਿੱਥੇ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਇਥੇ ਭਿਆਨਕ ਅੱਗ ਲੱਗਣ ਕਾਰਨ ਭਾਰੀ ਤਬਾਹੀ ਹੋਈ ਹੈ ਜਿਥੇ 20 ਗੱਡੀਆਂ ਅੱਗ ਬੁਝਾ ਰਹੀਆਂ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਪਟਿਆਲਾ ਵਿੱਚ ਲੱਕੜ ਮੰਡੀ ਇਲਾਕੇ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਪਲਾਸਟਿਕ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਜ ਅਚਾਨਕ ਹੀ ਪਟਿਆਲਾ ਦੇ ਲੱਕੜਮੰਡੀ ਇਲਾਕੇ ‘ਚ ਪਲਾਸਟਿਕ ਦੇ ਇਕ ਗੋਦਾਮ ਨੂੰ ਅਚਾਨਕ ਭਿਆਨਕ ਅੱਗ ਲੱਗਣ ਦੇ ਕਾਰਨ ਭਾਰੀ ਨੁਕਸਾਨ ਹੋਣ ਦੀ ਸੂਚਨਾ ਵੀ ਪ੍ਰਾਪਤ ਹੋਈ ਹੈ।
ਜਿਸ ਦੀ ਸੂਚਨਾ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਵੱਲੋਂ ਤੁਰੰਤ ਹੀ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਅੱਗ ਨੂੰ ਕਾਬੂ ਕਰਨ ਵਾਸਤੇ ਫਾਇਰ ਬ੍ਰਿਗੇਡ ਦੀਆਂ 18 ਤੋਂ 20 ਗੱਡੀਆਂ ਮੌਕੇ ‘ਤੇ ਪੁੱਜੀਆਂ ਹਨ। ਜਿਨ੍ਹਾਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਿੱਥੇ ਅੱਗ ਲੱਗਣ ਕਾਰਨ ਗੁਦਾਮ ਦੇ ਮਾਲਕ ਵੱਲੋਂ ਗੁਦਾਮ ਵਿੱਚ ਕਰੋੜਾ ਰੁਪਏ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਉਥੇ ਹੀ ਅਜੇ ਤਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਕੇ ਗੁਦਾਮ ਵਿੱਚ ਅਚਾਨਕ ਹੀ ਇਹ ਅੱਗ ਕਿਵੇਂ ਲੱਗ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਬੀਤੇ ਦਿਨੀਂ ਲੁਧਿਆਣਾ ਦੀ ਇੱਕ ਧਾਗਾ ਮਿੱਲ ਵਿੱਚ ਵੀ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ ਸੀ।
Previous Postਪੰਜਾਬ ਚ ਇਥੇ 20 ਸਾਲਾਂ ਦੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਇਲਾਕੇ ਚ ਪਿਆ ਇਹ ਵੱਡਾ ਡਰ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਰਾਕੇਸ਼ ਟਕੇਤ ਵਲੋਂ ਜਾਰੀ ਹੋ ਗਿਆ ਇਹ ਵੱਡਾ ਬਿਆਨ- ਸੋਚਾਂ ਚ ਪਈ ਮੋਦੀ ਸਰਕਾਰ