ਪੰਜਾਬ ਚ ਇਥੇ ਮਾਈਨਿੰਗ ਨੂੰ ਲੈਕੇ ਹੋਈ ਵੱਡੀ ਝੜਪ, ਹੋਏ ਏਨੇ ਫੱਟੜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਬਹੁਤ ਸਾਰੇ ਬਦਲਾਅ ਦੇਖੇ ਗਏ ਹਨ। ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਪੰਜਾਬ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ। ਜਿੱਥੇ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਏ ਦਿਨ ਕੋਈ ਨਾ ਕੋਈ ਐਲਾਨ ਵੀ ਕੀਤਾ ਜਾ ਰਿਹਾ ਹੈ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਫਾਇਦਾ ਹੋ ਸਕੇ। ਸਰਕਾਰ ਵੱਲੋਂ ਜਿੱਥੇ ਕੁਝ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਉਥੇ ਲੋਕਾਂ ਵੱਲੋਂ ਉਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਸ ਬਾਰੇ ਕਿਸੇ ਵਲੋ ਸੋਚਿਆ ਵੀ ਨਹੀਂ ਗਿਆ।

ਹੁਣ ਪੰਜਾਬ ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡੀ ਝੜਪ ਹੋਈ ਹੈ ਜਿੱਥੇ ਵੀਹ ਜਣੇ ਫੱਟੜ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਅਨੰਦਪੁਰ ਦੇ ਅਧੀਨ ਆਉਣ ਵਾਲੇ ਪਿੰਡ ਭਲਾਣ ਦੀ ਖੱਡ ਵਿੱਚ ਮਾਈਨਿੰਗ ਦਾ ਕੰਮ ਹੋ ਰਿਹਾ ਸੀ। ਦੱਸਿਆ ਗਿਆ ਹੈ ਕਿ ਇਹ ਹਲਕਾ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ। ਜਿੱਥੇ ਮਾਇਨਿੰਗ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਜਿਸ ਕਾਰਨ ਸਥਿਤੀ ਵਧੇਰੇ ਤਣਾਅਪੂਰਨ ਬਣ ਗਈ।

ਪਿੰਡ ਵਾਸੀਆਂ ਵੱਲੋਂ ਜਦੋਂ ਇਸ ਨਾਜਾਇਜ਼ ਮਾਈਨਿੰਗ ਦੇ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਠੇਕੇਦਾਰਾ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਦੇ ਲੋਕਾਂ ਨਾਲ ਆਹਮੋ ਸਾਹਮਣੇ ਹੋਣ ਦੀ ਸਥਿਤੀ ਵਿਚ ਝੜਪ ਹੋ ਗਈ। ਜਦੋਂ ਪਿੰਡ ਵਾਸੀਆਂ ਵੱਲੋਂ ਇਸ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਕਾਫੀ ਸਮੇਂ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਦੀ ਨਿਗਰਾਨੀ ਹੇਠ ਇਹ ਸਭ ਕੁਛ ਹੁੰਦਾ ਆ ਰਿਹਾ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਵੀਰਵਾਰ ਨੂੰ ਇਸ ਜਗ੍ਹਾ ਤੇ ਪਹੁੰਚ ਕੀਤੀ ਗਈ ਅਤੇ ਇਸ ਕੰਮ ਨੂੰ ਬੰਦ ਕਰਵਾ ਦਿੱਤਾ ਗਿਆ। ਵਾਪਰੀ ਇਸ ਘਟਨਾ ਦੇ ਦੌਰਾਨ ਜਿੱਥੇ 20 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਜੇਰੇ ਇਲਾਜ ਹਨ।