ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਦੇ ਚਲਦਿਆਂ ਹੋਇਆਂ ਜਿਥੇ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੋਇਆ ਹੈ। ਉਥੇ ਹੀ ਨਵੀਂ ਨਵੀਂ ਸਤਾ ਵਿੱਚ ਆਈ ਆਮ ਆਦਮੀ ਪਾਰਟੀ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਖ ਵੱਖ ਸ਼ਹਿਰਾਂ ਦੇ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਆਪਣਾ ਰੋਸ ਪ੍ਰਦਰਸ਼ਨ ਵੀ ਜ਼ਾਹਿਰ ਕੀਤਾ ਜਾਂਦਾ ਹੈ ਜਿਸ ਦਾ ਅਸਰ ਹਰ ਇਕ ਵਿਅਕਤੀ ਦੇ ਜੀਵਨ ਉਪਰ ਪੈ ਰਿਹਾ ਹੈ। ਅਜਿਹੇ ਰੋਸ ਪ੍ਰਦਰਸ਼ਨਾਂ ਦੇ ਚਲਦਿਆਂ ਹੋਇਆਂ ਜਿਥੇ ਕਈ ਵਾਰ ਸਥਿਤੀ ਗੰਭੀਰ ਬਣ ਜਾਂਦੀ ਹੈ। ਉਥੇ ਹੀ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਣ ਦਾ ਡਰ ਵੀ ਪੈਦਾ ਹੋ ਜਾਂਦਾ ਹੈ।
ਅਜਿਹੇ ਮੌਕਿਆਂ ਤੇ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਪੰਜਾਬ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੈ ਜਿਥੇ ਵੱਡੀ ਗਿਣਤੀ ਵਿਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ,ਜਿਸ ਬਾਰੇ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਜਿੱਥੇ 29 ਅਪ੍ਰੈਲ ਨੂੰ ਖਾਲਿਸਤਾਨ ਵਿਰੋਧੀ ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਰੋਸ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਇਸ ਦੀ ਇਜਾਜ਼ਤ ਦੇਣ ਤੋਂ ਵੀ ਇਨਕਾਰ ਕੀਤੇ ਜਾਣ ਵਾਸਤੇ ਅਪੀਲ ਕੀਤੀ ਗਈ ਸੀ।
ਜਿੱਥੇ ਅੱਜ ਸ਼ਿਵ ਸੈਨਾ ਬਾਲਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਆਰੀਆ ਸਮਾਜ ਇਲਾਕੇ ਤੋਂ ਖਾਲਿਸਤਾਨੀ ਵਿਰੋਧੀ ਮਾਰਚ ਕੱਢਿਆ ਜਾ ਰਿਹਾ ਹੈ ਉਥੇ ਹੀ ਸ਼ਿਵ ਸੈਨਾ ਦਾ ਵਿਰੋਧ ਕਰਨ ਲਈ ਵੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਹੁੰਚੇ ਹੋਏ ਸਨ। ਦੋਹਾਂ ਜਥੇਬੰਦੀਆਂ ਦੇ ਵਿਚਕਾਰ ਕੋਈ ਵੀ ਤਨਾਅਪੂਰਨ ਮਹੌਲ ਨਾ ਬਣ ਸਕੇ ਇਸ ਨੂੰ ਦੇਖਦੇ ਹੋਏ ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਤਣਾਅਪੂਰਨ ਹੋਣ ਤੋਂ ਬਚਾਉਣ ਵਾਸਤੇ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਜਦ ਕਿ ਸਿੱਖ ਜਥੇਬੰਦੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ਼ਿਵ ਸੈਨਾ ਵੱਲੋਂ ਇਹ ਰੋਸ ਮਾਰਚ ਨਾ ਕੱਢਿਆ ਜਾਵੇ ਉਥੇ ਹੀ ਪੁਲਿਸ ਵੱਲੋਂ ਵੀ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਾਰੀ ਸਥਿਤੀ ਦੇ ਉਪਰ ਐਸ ਪੀ ਸਿਟੀ ਹਰਪਾਲ ਸਿੰਘ, ਡੀਐਸਪੀ ਸਿਟੀ 1 ਅਸ਼ੋਕ ਕੁਮਾਰ ਅਤੇ ਸਿਟੀ 2 ਮੋਹਿਤ ਅਗਰਵਾਲ ਅਤੇ ਡੀ ਐਸ ਪੀ ਨਾਭਾ ਰਾਜੇਸ਼ ਛਿੱਬਰ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
Previous Postਇਥੇ 150 ਯਾਤਰੀਆਂ ਨੂੰ ਲੈਕੇ ਉੱਡ ਰਹੇ ਜਹਾਜ ਦਾ ਲੈਂਡਿੰਗ ਕਰਦੇ ਸਮੇਂ ਫਟਿਆ ਟਾਇਰ- ਤਾਜਾ ਵੱਡੀ ਖਬਰ
Next Postਪੰਜਾਬ ਚ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਹੋਇਆ ਵੱਡਾ ਹੁਕਮ, ਕੀਤੀ ਇਹ ਕਾਰਵਾਈ- ਤਾਜਾ ਵੱਡੀ ਖਬਰ