ਪੰਜਾਬ ਚ ਇਥੇ ਮਿਲੀ ਅਜਿਹੀ ਚੀਜ ਸਾਰੇ ਰਹਿ ਗਏ ਹੈਰਾਨ, ਪਈ ਦਹਿਸ਼ਤ- ਪੁਲਿਸ ਨੇ ਇਲਾਕਾ ਕੀਤਾ ਸੀਲ

ਆਈ ਤਾਜ਼ਾ ਵੱਡੀ ਖਬਰ 

ਸਰਹੱਦੀ ਖੇਤਰਾਂ ਦੇ ਵਿਚ ਜਿੱਥੇ ਆਏ ਦਿਨ ਹੀ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਦਹਿਸ਼ਤਗਰਦਾਂ ਵੱਲੋਂ ਕਈ ਤਰ੍ਹਾਂ ਦੀਆਂ ਚੀਜ਼ਾ ਵੀ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨ ਵਾਲੀ ਸਾਈਡ ਤੋਂ ਸੁੱਟ ਦਿੱਤੀਆਂ ਜਾਂਦੀਆਂ ਹਨ। ਜਿੱਥੇ ਸਰਹੱਦ ਉਪਰ ਤੈਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ। ਉਥੇ ਹੀ ਸਰਹੱਦੀ ਖੇਤਰਾਂ ਦੇ ਵਿੱਚ ਡਰੋਨ ਵੀ ਬੀਐਸਐਫ ਦੇ ਜਵਾਨਾਂ ਵੱਲੋਂ ਨਸ਼ਟ ਕੀਤੇ ਜਾ ਰਹੇ ਹਨ। ਓਥੇ ਹੀ ਸਮੇਂ ਸਮੇਂ ਤੇ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਕੋਈ ਵੀ ਚੀਜ਼ ਬਰਾਮਦ ਹੋਣ ਤੇ ਉਸ ਦੀ ਜਾਣਕਾਰੀ ਪੁਲੀਸ ਨੂੰ ਵੀ ਦਿੱਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ।

ਸਰਹੱਦੀ ਖੇਤਰਾਂ ਵਿੱਚ ਜਿੱਥੇ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਤੇ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਵਿੱਚ ਇਥੇ ਅਜਿਹੀ ਚੀਜ਼ ਮਿਲੀ ਹੈ ਕੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਸਾਰਾ ਇਲਾਕਾ ਸੀਲ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੈਟਰੋਲ ਪੰਪ ਦੇ ਨਜ਼ਦੀਕ ਤੋਂ ਬੰਬ ਬਰਾਮਦ ਹੋਣ ਕਾਰਨ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਖੇਮਕਰਨ ਰੋਡ ਦੇ ਕਿਨਾਰੇ ਤੇ ਪਾਈਪ ਲਾਈਨ ਵਿਛਾਈ ਜਾ ਰਹੀ ਸੀ। ਜਿੱਥੇ ਮਜ਼ਦੂਰਾਂ ਵੱਲੋਂ ਠੇਕੇਦਾਰ ਦੇ ਕਹਿਣ ਅਨੁਸਾਰ ਟੋਏ ਦੀ ਖੁਦਾਈ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਟੋਏ ਦੀ ਖੁਦਾਈ ਕਰਦੇ ਹੋਏ 10 ਫੁੱਟ ਡੂੰਗੀ ਜਗ੍ਹਾ ਤੋਂ ਇੱਕ ਮਜ਼ਦੂਰ ਵੱਲੋਂ ਬੰਬਨੂਮਾ ਚੀਜ ਬਰਾਮਦ ਕੀਤੀ ਗਈ। ਇਹ ਬੰਬ ਨੁਮਾ ਚੀਜ਼ ਸਾਹਮਣੇ ਆਉਣ ਤੇ ਜਿੱਥੇ ਇਹਨਾਂ ਮਜ਼ਦੂਰਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਉਥੇ ਹੀ ਇਸ ਦੀ ਪਹਿਚਾਣ ਇਕ ਰਿਟਾਇਰ ਫੌਜੀ ਵੱਲੋਂ ਕੀਤੀ ਗਈ।

ਜਿਸ ਤੋਂ ਬਾਅਦ ਉਸ ਵੱਲੋਂ ਮਿਲੀ ਇਸ ਬੰਬ ਨੁਮਾ ਚੀਜ਼ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਉਸ ਜਗ੍ਹਾ ਉਪਰ ਆ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਬੰਬ ਰੋਧਕ ਟੀਮਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਘਟਨਾ ਨਾ ਵਾਪਰ ਸਕੇ।