ਪੰਜਾਬ ਚ ਇਥੇ ਮੀਂਹ ਅਤੇ ਤੂਫ਼ਾਨ ਨੇ ਮਚਾਈ ਤਬਾਹੀ – ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪਿਛਲੇ ਮਹੀਨੇ ਤੋਂ ਹੀ ਲਗਾਤਾਰ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਫਸਲ ਦੀ ਕਟਾਈ ਦੇ ਦੌਰਾਨ ਜਿੱਥੇ ਮੌਸਮ ਵਿੱਚ ਤਬਦੀਲੀ ਹੋਣ ਕਾਰਨ ਬਰਸਾਤ ਹੋਈ ਉਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਪਰ ਫਸਲ ਦੀ ਕਟਾਈ ਦੌਰਾਨ ਅਤੇ ਮੰਡੀ ਵਿੱਚ ਪਈ ਕਣਕ ਨੂੰ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਮੌਸਮ ਵਿੱਚ ਆਈ ਤਬਦੀਲੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲ ਜਾਂਦੀ ਹੈ। ਭਾਰਤ ਵਿੱਚ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਕਿਸਾਨਾਂ ਅਤੇ ਹੋਰ ਕਾਰੋਬਾਰੀਆਂ ਨੂੰ ਮੁਹਈਆ ਕਰਵਾਈ ਜਾਂਦੀ ਹੈ ਤਾਂ ਜੋ ਲੋਕ ਆਪਣਾ ਇੰਤਜ਼ਾਮ ਕਰ ਸਕਣ। ਅੱਜ ਦੁਪਹਿਰ ਸਮੇਂ ਹੀ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਨਤਕ ਕਰ ਦਿੱਤੀ ਗਈ ਸੀ।

ਕਿ ਪੰਜਾਬ ਵਿੱਚ ਧੂੜ ਭਰੀਆਂ ਹਨੇਰੀਆਂ , ਝੱਖੜ ,ਬਿਜਲੀ ਚਮਕਣ ਅਤੇ ਬਾਰਸ਼ ਹੋਣ ਬਾਰੇ ਦੱਸ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਇਥੇ ਮੀਂਹ ਅਤੇ ਤੂਫ਼ਾਨ ਨੇ ਮਚਾਈ ਤਬਾਹੀ, ਜਿਸ ਬਾਰੇ ਹੁਣ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਅੱਜ ਦੁਪਹਿਰ ਤੋਂ ਹੀ ਜਿਥੇ ਪੰਜਾਬ ਦੇ ਵਿੱਚ ਮੌਸਮ ਦੀ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਉਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਪੰਜਾਬ ਦੇ ਕਈ ਜਗ੍ਹਾ ਉਪਰ ਵੱਖ-ਵੱਖ ਹਾਦਸਿਆਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

ਮੌਸਮ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿੱਥੇ ਮੌਸਮ ਵਿਭਾਗ ਵੱਲੋਂ ਅੱਜ ਤੇਜ਼ ਹਨੇਰੀ ਅਤੇ ਬਰਸਾਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਉੱਥੇ ਦੀ ਧੂੜ ਭਰੀ ਹਨੇਰੀ ਆਉਣ ਦੇ ਕਾਰਨ ਪੰਜਾਬ ਵਿੱਚ ਕਈ ਜਗ੍ਹਾ ਉਪਰ ਦਰਖ਼ਤ ਦੇ ਡਿੱਗਣ ਨਾਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਹੁਸ਼ਿਆਰਪੁਰ ਦੇ ਨਸਰਾਲਾ ਦੇ ਨਾਲ ਲਗਦੇ ਇਲਾਕੇ ਵਿਚ ਬਿਜਲੀ ਗੁੱਲ ਹੋ ਗਈ ਹੈ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਇਸ ਮੀਂਹ, ਤੁਫ਼ਾਨ ਤੋਂ ਪਹਿਲਾਂ ਮੌਸਮ ਬਿਲਕੁਲ ਸਾਫ਼ ਸੀ ਤੇ ਇੱਕ ਦਮ ਅਸਮਾਨ ਵਿਚ ਛਾਏ ਬਦਲਾਂ ਨੇ ਹਨੇਰਾ ਕਰ ਦਿੱਤਾ ਅਤੇ ਤੇਜ਼ ਹਵਾਵਾਂ ਵਗਣ ਲੱਗੀਆਂ। ਪੰਜਾਬ ਵਿੱਚ ਅੱਜ ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ ਵਿੱਚ ਸੜਕੀ ਆਵਾਜਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।