ਪੰਜਾਬ ਚ ਇਥੇ ਮੀਂਹ ਨੇ ਕਰਤੀ ਧੰਨ ਧੰਨ – ਇਹੋ ਜਿਹਾ ਰਹੇਗਾ ਆਉਣ ਵਾਲੇ 24 ਘੰਟਿਆਂ ਦਾ ਮੌਸਮ ਆਇਆ ਤਾਜਾ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਇਸ ਕਹਿਰ ਦੀ ਗਰਮੀ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਇਸ ਗਰਮੀ ਵਿੱਚ ਵਧੇਰੇ ਵਾਧਾ ਕਰ ਰਹੇ ਹਨ ਬਿਜਲੀ ਦੇ ਲੱਗ ਰਹੇ ਕੱਟ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗਰਮੀ ਦੇ ਇਸ ਮੌਸਮ ਵਿਚ ਲੋਕ ਤਰ੍ਹਾਂ-ਤਰ੍ਹਾਂ ਦੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ। ਬਰਸਾਤ ਨਾ ਹੋਣ ਕਾਰਨ ਸੂਬੇ ਅੰਦਰ ਬਰਸਾਤ ਦੀ ਭਾਰੀ ਕਮੀ ਦੇਖੀ ਜਾ ਰਹੀ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਇਸ ਗਰਮੀ ਕਾਰਨ ਬਹੁਤ ਸਾਰੇ ਕਾਰੋਬਾਰਾਂ ਉਪਰ ਇਸਦਾ ਗਹਿਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਮੀਂਹ ਨੇ ਧੰਨ ਧੰਨ ਕਰਵਾ ਦਿੱਤੀ ਹੈ ਤੇ ਆਉਣ ਵਾਲੇ 24 ਘੰਟਿਆਂ ਦੇ ਮੌਸਮ ਬਾਰੇ ਵੀ ਵੱਡਾ ਤਾਜਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਜਿੱਥੇ ਲੋਕਾਂ ਵੱਲੋਂ ਬੇਸਬਰੀ ਨਾਲ ਬਰਸਾਤ ਹੋਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਉਥੇ ਹੀ ਬੀਤੇ ਕੱਲ ਹੋਈ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਆਈ ਐਮ ਡੀ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ਼ਰਮਾ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਿਛਲੇ 15 ਸਾਲਾਂ ਦੌਰਾਨ ਇਹ ਪਹਿਲਾ ਮੌਕਾ ਹੈ ਜਦੋਂ ਮਾਨਸੂਨ ਇੰਨੀ ਦੇਰੀ ਨਾਲ ਦਿੱਲੀ ਪਹੁੰਚ ਰਿਹਾ ਹੈ।

ਮਾਨਸੂਨ ਨੇ ਸ਼ਨੀਵਾਰ ਨੂੰ ਵੀ ਦਿੱਲੀ ਵਿਚ ਦਸਤਕ ਨਹੀਂ ਦਿੱਤੀ ਸੀ ਅਤੇ ਹੁਣ ਅਗਲੇ 24 ਘੰਟਿਆਂ ਦੌਰਾਨ ਇਹ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪਹੁੰਚ ਸਕਦੀ ਹੈ । ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕੇ ਮਾਨਸੂਨ 13 ਦਿਨਾਂ ਦੀ ਦੇਰੀ ਤੋਂ ਬਾਅਦ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪਹੁੰਚ ਜਾਵੇਗੀ। ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕੀਤੀ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਵੀ ਮੌਨਸੂਨ ਦਸਤਕ ਦੇ ਸਕਦੀ ਹੈ।

30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ਼ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਵੀ ਪੈ ਸਕਦਾ ਹੈ। ਜਿਸ ਤਰ੍ਹਾਂ ਕੱਲ੍ਹ ਅਤੇ ਅੱਜ ਅੰਮ੍ਰਿਤਸਰ , ਮੋਹਾਲੀ, ਜਲੰਧਰ ਅਤੇ ਬਠਿੰਡਾ ਵਿੱਚ ਵੀ ਮੀਂਹ ਨੇ ਗਰਮੀ ਤੋਂ ਰਾਹਤ ਦਵਾਈ ਹੈ ਉੱਥੇ ਹੀ ਪੰਜਾਬ ਦੇ ਹੋਰਨਾਂ ਹਿੱਸਿਆ ਵਿਚ ਹਲਕੀ ਬਰਸਾਤ ਹੋਈ ਅਤੇ ਬੱਦਲਵਾਈ ਵੀ ਬਣੀ ਹੋਈ ਹੈ। ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ ਅਤੇ ਪੰਜਾਬ ਦੇ ਕਈ ਖੇਤਰਾਂ ਵਿਚ ਭਾਰੀ ਬਰਸਾਤ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।