ਪੰਜਾਬ ਚ ਇਥੇ ਮੁੱਖ ਮੰਤਰੀ ਦਾ ਨਾਮ ਲੈਣ ਤੇ ਹੋਇਆ ਅਜਿਹਾ ਕੰਮ ਜੋ ਕਿਸੇ ਨੇ ਸੋਚਿਆ ਵੀ ਨਹੀਂ ਸੀ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵੱਲੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ 20 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਦੇ ਕੰਮਾਂ ਨੂੰ ਇਮਾਨਦਾਰੀ ਨਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਆਮ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ। ਉਥੇ ਹੀ ਵੱਖ-ਵੱਖ ਜਗ੍ਹਾ ਤੇ ਜਾ ਕੇ ਗੁਰੂ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਜਿਸ ਦਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਸਕੇ।

ਪੰਜਾਬ ਦੇ ਮੁੱਖ ਮੰਤਰੀ ਦਾ ਨਾਮ ਲੈ ਕੇ ਅਜਿਹਾ ਕੰਮ ਹੋਇਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਮੁੱਖ ਮੰਤਰੀ ਵੱਲੋ ਆਪਣੇ ਅਹੁੱਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਗਰੀਬ ਪਰਿਵਾਰਾਂ ਦੇ ਪਿੰਡਾਂ ਵਿੱਚ ਬਿਜਲੀ ਦੇ ਬਿੱਲ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਗਏ ਸਨ। ਉਥੇ ਹੀ ਇਹ ਵੀ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਕਿਸੇ ਵੀ ਗ਼ਰੀਬ ਪਰਿਵਾਰ ਦਾ ਬਿਜਲੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਅਜਿਹਾ ਹੀ ਇਕ ਮਾਮਲਾ ਇੱਕ ਪਿੰਡ ਵਿੱਚ ਵੇਖਣ ਨੂੰ ਮਿਲਿਆ ਜਿੱਥੇ ਬਿਜਲੀ ਮੁਲਾਜ਼ਮਾਂ ਵੱਲੋਂ ਇਕ ਗਰੀਬ ਪਰਿਵਾਰ ਦਾ ਬਿਜਲੀ ਦਾ ਕੁਨੈਕਸ਼ਨ ਕੱਟਿਆ ਗਿਆ।

ਜਿਸ ਤੋਂ ਬਾਅਦ ਬਿਜਲੀ ਵਿਭਾਗ ਦੇ ਇਸ ਕਰਮਚਾਰੀ ਦੀ ਸਾਰੇ ਪਿੰਡ ਦੇ ਲੋਕਾਂ ਵੱਲੋਂ ਵੀਡੀਓ ਬਣਾ ਕੇ ਮੁੱਖ ਮੰਤਰੀ ਨੂੰ ਸ਼ਿਕਾਇਤ ਕਰਨ ਦਾ ਆਖਿਆ ਗਿਆ। ਉਸ ਬਿਜਲੀ ਕਰਮਚਾਰੀ ਵੱਲੋਂ ਪਿੰਡ ਵਾਸੀਆਂ ਦੀ ਜੇ ਈ ਨਾਲ ਗੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਿੰਡ ਵਾਸੀਆਂ ਵੱਲੋਂ ਮੁੜ ਤੋਂ ਬਿਜਲੀ ਦਾ ਕੁਨੈਕਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਗਰੀਬ ਪਰਵਾਰ ਦਾ ਕਲੈਕਸ਼ਨ ਮੁੜ ਬਹਾਲ ਕਰ ਦਿੱਤਾ ਗਿਆ। ਉਸ ਪਰਵਾਰ ਦੀ ਗਰੀਬ ਔਰਤ ਵੱਲੋਂ ਬਾਰ-ਬਾਰ ਕਿਹਾ ਜਾ ਰਿਹਾ ਸੀ ਕਿ ਉਸ ਵੱਲੋਂ ਕਿਸ਼ਤਾਂ ਵਿੱਚ ਸਾਰਾ ਬਿੱਲ ਅਦਾ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਕਾਰਨ ਹੀ ਇਸ ਗਰੀਬ ਪਰਵਾਰ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਹੋਣ ਤੋਂ ਬਚ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਘਟਨਾ ਕਿਸ ਜਗ੍ਹਾ ਦੀ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵੱਲੋ ਐੱਸ ਸੀ ਤੇ ਬੀਪੀਐਲ ਪਰਿਵਾਰਾਂ ਨੂੰ 200 ਯੂਨਿਟ ਤੋਂ ਵਧਾ ਕੇ 300 ਯੂਨਿਟ ਵੀ ਮੁਫ਼ਤ ਕੀਤੇ ਗਏ ਹਨ।