ਪੰਜਾਬ ਚ ਇਥੇ ਮੱਥਾ ਟੇਕ ਕੇ ਵਾਪਿਸ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈਆਂ 3 ਮੌਤਾਂ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਦੇਸ਼ ਵਿੱਚ ਜਿੱਥੇ ਠੰਡ ਵਧ ਰਹੀ ਹੈ ਉਥੇ ਹੀ ਧੁੰਦ ਦੇ ਕਾਰਨ ਬਹੁਤ ਸਾਰੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੇ ਹਾਦਸੇ ਵਾਪਰ ਰਹੇ ਹਨ ਜਿੱਥੇ ਬਹੁਤ ਸਾਰੀਆਂ ਗੱਡੀਆਂ ਧੁੰਦ ਦੇ ਕਾਰਨ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ। ਇਸ ਸਮੇਂ ਹੋਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਲੋਕਾਂ ਦੇ ਵਿਚ ਮੌਸਮ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਨਾਲ ਦਰਦਨਾਕ ਹਾਦਸਾ ਹੋਇਆ ਹੈ ਜਿੱਥੇ ਤਿੰਨ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਨੁਮਾਨਗੜ ਤੋ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦਈਏ ਕਿ ਜਿੱਥੇ ਫਿਰੋਜ਼ਪੁਰ ਇਲਾਕੇ ਦੇ ਸ਼ੇਰ ਸਿੰਘ ਵਾਲਾ ਤੋਂ ਖੇਤਪਾਲ ਬਾਬੇ ਦੇ ਮੰਦਰ ਵਿੱਚ ਮੱਥਾ ਟੇਕਣ ਵਾਸਤੇ ਸੱਤ ਵਿਅਕਤੀ ਗਏ ਸਨ ਅਤੇ ਜਦੋਂ ਉਹ ਉਥੋਂ ਵਾਪਸ ਫਿਰੋਜ਼ਪੁਰ ਆ ਰਹੇ ਸਨ ਤਾਂ ਇਕ ਟਰੱਕ ਦੀ ਟੱਕਰ ਬਾਈਕ ਨਾਲ ਹੋ ਗਈ।

ਜਿੱਥੇ ਇਹ ਸੱਤ ਸ਼ਰਧਾਲੂ ਬਾਈਕ ਦੇ ਪਿੱਛੇ ਬਣਾਈ ਹੋਈ ਟਰਾਲੀ ਵਿੱਚ ਬੈਠੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ। ਉੱਥੇ ਹੀ ਤਿੰਨ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋਈ ਜਿਨ੍ਹਾਂ ਵਿੱਚ 22 ਸਾਲਾ ਗੁਰਚਰਨ ਸਿੰਘ, 23 ਸਾਲਾ ਗੁਰਵਿੰਦਰ ਸਿੰਘ, 24 ਸਾਲਾ ਬਿੰਦਰ ਸਿੰਘਸ਼ਾਮਲ ਸਨ ਅਤੇ ਬਾਕੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਉਥੇ ਹੀ ਇਸ ਘਟਨਾ ਦੀ ਵੀਡੀਓ ਹੋਈ ਵਾਇਰਲ ਹੋਈ ਹੈ ਜਿੱਥੇ ਟਰੱਕ ਵਿਚੋਂ ਸੇਬ ਦੀਆਂ ਪੇਟੀਆਂ ਡਿੱਗਣ ਤੇ ਚੁੱਕੇ ਜਾਣ ਦੀ ਗੱਲ ਆਖੀ ਗਈ ਹੈ ਜਦ ਕਿ ਪਿੰਡ ਵਾਸੀਆਂ ਵੱਲੋਂ ਇਸ ਘਟਨਾ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਜਿੱਥੇ ਬਾਈਕ ਦੇ ਪਰਖੱਚੇ ਉੱਡ ਗਏ ਸਨ, ਉਥੇ ਹੀ ਟਰੱਕ ਵੀ ਪਲਟ ਗਿਆ ਸੀ।