ਆਈ ਤਾਜਾ ਵੱਡੀ ਖਬਰ
ਚੋਰੀ ਅਤੇ ਡਕੈਤੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਚੋਰ ਅਤੇ ਡਕੈਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕ ਬਹੁਤ ਬੇਖੌਫ ਹੋ ਚੁੱਕੇ ਹਨ ਅਤੇ ਉਹ ਬੇਡਰ ਹੋ ਕੇ ਜਾਂ ਪ੍ਰਸ਼ਾਸਨ ਦੀ ਪ੍ਰਵਾਹ ਕੀਤੇ ਬਿਨਾਂ ਅਜਿਹੀਆਂ ਵਾਰਦਾਤਾਂ ਨੂੰ ਅਸਾਨੀ ਨਾਲ ਅੰਜ਼ਾਮ ਦੇ ਰਹੇ ਹਨ। ਇਸੇ ਤਰ੍ਹਾਂ ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਬੇਝਿਜਕ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਿੱਥੇ ਦੋ ਪਰਿਵਾਰਾਂ ਦੇ ਘਰ ਚੋਰੀ ਦੀਆ ਵਾਰਦਾਤ ਨੂੰ ਇਸ ਤਰ੍ਹਾਂ ਅੰਜਾਮ ਦਿੱਤਾ ਕਿ ਹਰ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦਰਅਸਲ ਇਸ ਦੌਰਾਨ ਪਹਿਲਾਂ ਚੋਰਾਂ ਦੇ ਵੱਲੋਂ ਹਰਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਦੇ ਘਰ ਉਸ ਸਮੇਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਦੋਂ ਉਹ ਰਾਤ ਨੂੰ ਆਪਣੇ ਘਰ ਵਿੱਚ ਸੁੱਤੇ ਪਏ ਸੀ ਪਰ ਜਦੋਂ ਅਚਾਨਕ ਉਨ੍ਹਾਂ ਦੀ ਤਕਰੀਬਨ 11 ਵਜੇ ਨੀਂਦ ਖੁਲ੍ਹੀ ਤਾਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੇ ਘਰ ਦਾ ਸਮਾਨ ਕਮਰੇ ਦੇ ਵਿਚ ਖਿਲਰਿਆ ਪਿਆ ਸੀ ਅਤੇ ਕਮਰੇ ਦਾ ਦਰਵਾਜ਼ਾ ਬੰਦ ਸੀ। ਜਦੋ ਦਰਵਾਜ਼ਾ ਬੰਦ ਹੋਣ ਕਾਰਨ ਉਨ੍ਹਾਂ ਨੇ ਜਦੋਂ ਦੂਸਰੇ ਪਰਿਵਾਰ ਨੂੰ ਜਗਾਇਆ ਤਾਂ ਉਨ੍ਹਾਂ ਨੇ ਵੀ ਦੇਖਿਆ ਕਿ ਉਨ੍ਹਾਂ ਦੇ ਘਰ ਸਾਰਾ ਸਮਾਨ ਖਿਲਰਿਆ ਹੋਇਆ ਸੀ ਅਤੇ ਸਮਾਨ ਵਾਲੀਆਂ ਅਲਮਾਰੀਆਂ ਆਦਿ ਟੁੱਟੀਆਂ ਹੋਈਆਂ ਸਨ।
ਉਨ੍ਹਾਂ ਨੂੰ ਪਤਾ ਲੱਗਿਆ ਕਿ ਕਮਰੇ ਵਿਚੋ ਤਕਰੀਬਨ 40 ਤੋਲੇ ਸੋਨਾ ਚੋਰੀ ਹੋ ਗਿਆ ਸੀ ਅਤੇ ਇਸ ਤੋਂ ਇਲਾਵਾ ਤਕਰੀਬਨ 30 ਹਜ਼ਾਰ ਰੁਪਏ ਦੀ ਨਕਦੀ ਵੀ ਚੋਰੀ ਹੋ ਗਈ। ਪਰ ਜਦੋਂ ਇਸ ਤੋਂ ਬਾਅਦ ਉਹ ਆਪਣੇ ਭਰਾ ਬਲਦੇਵ ਸਿੰਘ ਦੇ ਘਰ ਪਹੁੰਚੇ ਤਾਂ ਉਨ੍ਹਾਂ ਦੇ ਘਰ ਦਾ ਸਮਾਨ ਵੀ ਖਿਲਰਿਆ ਹੋਇਆ ਸੀ ਅਤੇ ਜਦੋਂ ਉਨ੍ਹਾਂ ਨੇ ਸਮਾਨ ਦੇਖਿਆਂ ਤਾਂ ਉਨ੍ਹਾਂ ਦਾ 3 ਤੋਲੇ ਸੋਨਾ ਚੋਰੀ ਹੋ ਗਿਆ ਸੀ ਅਤੇ ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।
ਪਰ ਇਨ੍ਹਾਂ ਵਾਰਦਾਤਾਂ ਸਬੰਧੀ ਜਦੋਂ ਪੀੜਤ ਪਰਿਵਾਰਾਂ ਨੇ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਦੇ ਵੱਲੋਂ ਪੀੜਤ ਪਰਿਵਾਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਦਿੱਤਾ ਗਿਆ। ਦੱਸ ਦਈਏ ਕਿ ਇਸ ਮੌਕੇ ਤੇ ਸ਼ਹਿਰ ਵਾਸੀਆਂ ਦੇ ਵੱਲੋਂ ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਅਜਿਹੀਆਂ ਵਾਰਦਾਤਾਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਹੋ ਰਹੀਆਂ ਹਨ। ਕਿਉਂਕਿ ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਸ ਇਲਾਕੇ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਥਾਨਕ ਪੁਲਿਸ ਨਾਕਾ ਤਕਰੀਬਨ 50 ਮੀਟਰ ਦੀ ਦੂਰੀ ਤੇ ਸਥਿਤ ਹੈ।
Previous Postਤੋਬਾ ਤੋਬਾ : ਭੰਗੜਾ ਪਾਉਂਦਿਆਂ ਲਾੜੀ ਨਾਲ ਕਰਤੀ ਮਾੜੀ – ਪਈਆਂ ਚੀਕਾਂ ਮਚੀ ਹਾਹਾਕਾਰ
Next Postਇੰਡੀਆ ਚ ਏਅਰਪੋਰਟ ਤੇ ਆਇਆ ਅਜਿਹਾ ਫੋਨ ਸੁਣਦੇ ਸਾਰ ਮਚੀ ਹਾਹਾਕਾਰ ਪਈਆਂ ਭਾਜੜਾਂ