ਪੰਜਾਬ ਚ ਇਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਮਾਹੌਲ ਨੂੰ ਅਮਨ ਅਤੇ ਸ਼ਾਂਤੀਮਈ ਬਣਾ ਕੇ ਰੱਖਿਆ ਜਾ ਸਕੇ। ਪੰਜਾਬ ਵਿੱਚ ਬੀਤੇ ਦਿਨੀਂ ਜਿੱਥੇ ਵਾਪਰੀਆਂ ਕੁਝ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕਿਉਂਕਿ ਜਿੱਥੇ ਬੇਅਦਬੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਲੁਧਿਆਣਾ ਦੀ ਅਦਾਲਤ ਵਿੱਚ ਵੀ ਅੱਜ ਹੋਏ ਵਿ-ਸ-ਫੋ-ਟ ਦੇ ਬਾਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ।

ਹੁਣ ਪੰਜਾਬ ਵਿੱਚ ਇਥੇ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਵਿਚ ਜ਼ਿਲ੍ਹੇ ਦੀ ਹੱਦ ਅੰਦਰ ਵਧੀਕ ਜਿਲ੍ਹਾ ਮਜਿਸਟਰੇਟ ਵੱਲੋ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਰਾਤ ਦਸ ਵਜੇ ਤੋਂ ਸਵੇਰੇ 6 ਵਜੇ ਤੱਕ ਬਗੈਰ ਇਜਾਜ਼ਤ ਲਏ ਲਾਊਡ ਸਪੀਕਰ ਦੀ ਵਰਤੋਂ ਕੀਤੇ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹੇ ਦੀ ਹੱਦ ਅੰਦਰ ਕੋਈ ਵੀ ਵਿਅਕਤੀ ਕਿਸੇ ਵੀ ਖਾਸ ਹਾਲਾਤਾਂ ਅਤੇ ਮੌਕਿਆਂ ਦੇ ਦੌਰਾਨ ਬਿਨਾਂ ਇਜਾਜ਼ਤ ਤੋਂ ਲਾਊਡ-ਸਪੀਕਰ ਨਹੀਂ ਚਲਾ ਸਕਦਾ ਹੈ।

ਜਿੱਥੇ ਜਿਲਾ ਮਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਇਹ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਪਾਬੰਦੀ ਲਗਾਈ ਗਈ ਹੈ ਉਥੇ ਹੀ ਇਸ ਪਾਬੰਦੀ ਨੂੰ 16 ਫਰਵਰੀ 2022 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਇਸ ਪਾਬੰਧੀ ਦੇ ਚੱਲਦੇ ਹੋਏ ਜਿਲੇ ਦੀ ਹੱਦ ਅੰਦਰ ਹੋਣ ਵਾਲੇ ਪ੍ਰੋਗ੍ਰਾਮਾਂ ਧਾਰਮਿਕ ਖੁਸ਼ੀ ਅਤੇ ਪਬਲਿਕ ਵੱਲੋਂ ਕਲਚਰਲ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਸਪੀਕਰਾਂ ਦੇ ਇਸਤੇਮਾਲ ਕਰਨ ਦੀ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ।

ਕਿਉਂਕਿ ਕੁਝ ਲੋਕਾਂ ਵੱਲੋਂ ਲਾਊਡ ਸਪਿਕਰਾਂ ਦੀ ਵਧੇਰੇ ਆਵਾਜ਼ ਕਰਕੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ।