ਆਈ ਤਾਜ਼ਾ ਵੱਡੀ ਖਬਰ
ਸਮੇਂ ਸਮੇਂ ਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਇਸੇ ਵਿਚਕਾਰ ਹੁਣ ਫ਼ਰੀਦਕੋਟ ਪ੍ਰਸ਼ਾਸਨ ਦੇ ਵੱਲੋਂ ਕੁਝ ਵਿਸ਼ੇਸ਼ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦਰਅਸਲ ਫ਼ਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਹੁਣ ਲਾਊਡ ਸਪੀਕਰ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਫ਼ਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਗਾਉਣ ਤੇ ਪਾਬੰਦੀ ਲਗਾਈ ਹੈ । ਉਨ੍ਹਾਂ ਇਸ ਬਾਬਤ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਅਧਿਕਾਰ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਜਿਸ ਤਹਿਤ ਕੋਈ ਵੀ ਵਿਅਕਤੀ ਬਿਨਾਂ ਪ੍ਰਵਾਨਗੀ ਦੇ ਰਾਤ ਦੱਸ ਵਜੇ ਤੋਂ ਲੈ ਕੇ ਛੇ ਵਜੇ ਤੱਕ ਲਾਊਡ ਸਪੀਕਰ ਨਹੀਂ ਚਲਾ ਸਕੇਗਾ ।
ਉਨ੍ਹਾਂ ਦੱਸਿਆ ਹੈ ਕਿ ਖ਼ਾਸ ਹਾਲਾਤਾਂ ਤੇ ਮੌਕੇ ਸੰਬੰਧੀ ਪ੍ਰਬੰਧਕ ਸੰਬੰਧਤ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹੋ । ਜ਼ਿਕਰਯੋਗ ਹੈ ਕਿ ਅਕਸਰ ਹੀ ਕਿਸੇ ਵਿਆਹ , ਸਮਾਗਮ , ਕੀਰਤਨ ਦੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ । ਜਿਸ ਦੇ ਚੱਲਦੇ ਜਦੋਂ ਲਾਊਡ ਸਪੀਕਰ ਵੱਜਦੇ ਹਨ ਤਾਂ ਬਹੁਤ ਸਾਰੇ ਲੋਕ ਇਸ ਨਾਲ ਪਰੇਸ਼ਾਨ ਹੁੰਦੇ ਹਨ। ਜਿਸ ਦੇ ਚੱਲਦੇ ਹੁਣ ਫ਼ਰੀਦਕੋਟ ਪ੍ਰਸ਼ਾਸਨ ਦੇ ਵੱਲੋਂ ਫ਼ਰੀਦਕੋਟ ਵਾਸੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਹੁਣ ਲਾਊਡ ਸਪੀਕਰਾਂ ਤੇ ਰਾਤ ਦੇ ਦਸ ਵਜੇ ਤੋਂ ਲੈ ਕੇ ਸਵੇਰ ਦੇ ਛੇ ਵਜੇ ਤੱਕ ਪਾਬੰਦੀ ਲਗਾਉਣ ਲਈ ਜਾਰੀ ਕਰ ਦਿੱਤੇ ਹਨ ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਅੰਦਰ ਇਹ ਪਾਬੰਦੀ 16 ਜੂਨ 2022 ਤੱਕ ਲਾਗੂ ਰਹੇਗੀ। ਜ਼ਿਕਰਯੋਗ ਹੈ ਕਿ ਅਕਸਰ ਹੀ ਅਜਿਹੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਕੀ ਲਾਊਡ ਸਪੀਕਰਾਂ ਦੇ ਚਲਦੇ ਆਮ ਲੋਕਾਂ ਨੂੰ ਖਾਸੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਹਾਲਾਂਕਿ ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਪਾਬੰਦੀਆਂ ਜਾਰੀ ਕੀਤੀਆਂ ਜਾਂਦੀਆਂ ਹਨ ।
ਪਰ ਇਸਦੇ ਬਾਵਜੂਦ ਵੀ ਲੋਕ ਨਿਯਮਾਂ ਦੀ ਉਲੰਘਣਾ ਕਰਦੇ ਹਨ । ਜਿਸ ਕਾਰਨ ਪ੍ਰਸ਼ਾਸਨ ਤੇ ਸਰਕਾਰ ਦੇ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਂਦੀ ਹੈ । ਇਸੇ ਵਿਚਕਾਰ ਹੁਣ ਫ਼ਰੀਦਕੋਟ ਪ੍ਰਸ਼ਾਸਨ ਦੇ ਵੱਲੋਂ ਵੀ ਅਜਿਹੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਜਿਸ ਦੇ ਚੱਲਦੇ ਲਾਊਡ ਸਪੀਕਰਾਂ ਤੇ ਪਾਬੰਦੀ ਰਹਿਣ ਵਾਲੀ ਹੈ ਤੇ ਆਮ ਲੋਕਾਂ ਨੂੰ ਆਉਣ ਵਾਲੀਆਂ ਦਿੱਕਤਾਂ ਤੋਂ ਕੁਝ ਰਾਹਤ ਮਿਲੇਗੀ ।
Previous Postਪੰਜਾਬ ਚ ਕੋਰੋਨਾ ਦੇ ਕਾਰਨ ਸਖਤੀ ਨੂੰ ਲੈ ਕੇ ਆਇਆ ਸਿਹਤ ਮੰਤਰੀ ਸਿੰਗਲਾ ਦਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਅਦਾਕਾਰ ਤੇ ਪਈ ਵੱਡੀ ਬਿਪਤਾ, ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਸੰਸਕਾ ਨੂੰ ਕਿਹਾ ਦੁਆਵਾਂ ਕਰੋ