ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਪਹਿਲਾਂ ਹੀ ਲੋਕ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿੱਥੇ ਬਹੁਤ ਸਾਰੇ ਪਰਿਵਾਰਾਂ ਲਈ ਘਰਾਂ ਦੇ ਗੁਜ਼ਾਰੇ ਕਰਨੇ ਵੀ ਮੁਸ਼ਕਿਲ ਹੋ ਗਏ ਹਨ। ਉਥੇ ਹੀ ਲੋਕਾਂ ਨੂੰ ਆਏ ਦਿਨ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿੱਥੇ ਕਈ ਲੋਕਾਂ ਦੇ ਤਾਲਾਬੰਦੀ ਕਾਰਨ ਰੁਜ਼ਗਾਰ ਠੱਪ ਹੋ ਗਏ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ। ਜਿਸ ਕਾਰਨ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ। ਸੂਬੇ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਚੋਰਾਂ ਵੱਲੋਂ ਕਈ ਅਜਿਹੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਜਿੱਥੇ ਸੁਰੱਖਿਆ ਦੇ ਵੀ ਇੰਤਜ਼ਾਮ ਕੀਤੇ ਜਾਂਦੇ ਹਨ।
ਪੰਜਾਬ ਵਿੱਚ ਆਏ ਦਿਨ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਰਾਤ 3 ਵਜੇ ਅਜਿਹਾ ਕਾਂਡ ਹੋਇਆ ਹੈ ਕਿ ਪਰਿਵਾਰ ਦੇ ਹੋਸ਼ ਉੱਡ ਗਏ ਹਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮਾਛੀਵਾੜਾ ਸਾਹਿਬ ਫਰੈਂਡਜ ਕਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਬੀਤੀ ਰਾਤ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿੱਥੇ ਚੋਰੀ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤੀ ਵਰਤੀ ਜਾ ਰਹੀ ਹੈ।
ਉੱਥੇ ਹੀ ਬਹੁਤ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਤ ਸਮੇਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਦੇ ਬਾਵਜੂਦ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਕਿਉਂਕਿ ਚੋਰਾਂ ਵੱਲੋਂ ਮੌਕੇ ਦੀ ਭਾਲ ਕਰਕੇ ਕਈ ਪਰਿਵਾਰਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਮਾਛੀਵਾੜਾ ਸਮਰਾਲਾ ਮਾਰਗ ਤੇ ਬਣੀ ਫਰੈਂਡਸ ਕਲੋਨੀ ਵਿੱਚ ਇੱਕ ਡਰਾਈਵਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਵੱਲੋਂ ਘਰ ਵਿਚ ਮੌਜੂਦ ਨਗਦੀ ਅਤੇ ਗਹਿਣੇ ਚੋਰੀ ਕਰ ਲਏ ਗਏ ਹਨ।
ਪੀੜਤ ਪਰਿਵਾਰ ਦੇ ਹਰਜੀਤ ਸਿੰਘ ਨਾਮੀ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਉਹ ਡਰਾਈਵਰੀ ਦਾ ਕੰਮ ਕਰਦਾ ਹੈ, ਬੀਤੀ ਰਾਤ 3 ਵਜੇ ਦੇ ਕਰੀਬ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਦੋ ਪਿੰਡਾਂ ਵਿੱਚ ਵੀ ਚੋਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ। ਜਿਸ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Previous Postਮੋਦੀ ਸਰਕਾਰ ਨੇ ਪੰਜਾਬ ਦੇ 29 ਪਿੰਡਾਂ ਲਈ ਪੰਜਾਬ ਸਰਕਾਰ ਨੂੰ ਦਿੱਤਾ ਇਹ ਆਦੇਸ਼ – ਲੋਕਾਂ ਚ ਰੋਸ
Next Postਇਨਸਾਨ ਨਾਲ ਮੌਤ ਤੋਂ ਪਹਿਲਾ ਏਹ ਏਹ ਹੁੰਦਾ ਹੈ – ਵਿਗਿਆਨੀਆਂ ਨੇ ਦਸਿਆ, ਏਨੀ ਸੌਖੀ ਨਹੀਂ ਨਿਕਲਦੀ ਜਾਨ