ਪੰਜਾਬ ਚ ਇਥੇ ਰਾਮ ਲੀਲਾ ਤੇ ਹੋਇਆ ਹਮਲਾ ਮੱਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਲੋਕਾਂ ਵੱਲੋਂ ਇਸ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਬਹੁਤ ਸਾਰੀ ਉਤਸੁਕਤਾ ਵੀ ਵੇਖੀ ਜਾਂਦੀ ਹੈ। ਕਿਉਂਕਿ ਪਿਛਲੇ ਸਾਲ ਤੋਂ ਲਗਾਤਾਰ ਕਰੋਨਾ ਕੇਸਾਂ ਦੇ ਚੱਲਦੇ ਹੋਏ ਬਹੁਤ ਸਾਰੇ ਤਿਉਹਾਰਾਂ ਨੂੰ ਸਾਦਗੀ ਦੇ ਨਾਲ ਮਨਾਇਆ ਗਿਆ ਸੀ ਕਿਉਂਕਿ ਕਰੋਨਾ ਪਾਬੰਦੀਆਂ ਦੇ ਕਾਰਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਅਨੁਸਾਰ ਹੀ ਤਿਉਹਾਰਾਂ ਨੂੰ ਮਨਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਸ ਸਦਕਾ ਕਰੋਨਾ ਦੀ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਜਿੱਥੇ ਪੰਜਾਬ ਵਿੱਚ ਹੋਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ

। ਉਥੇ ਹੀ ਇਨ੍ਹਾਂ ਤਿਉਹਾਰਾਂ ਦੇ ਨਾਲ ਜੁੜੀਆਂ ਹੋਈਆਂ ਵੀ ਕਈ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਜਿੱਥੇ ਨਵਰਾਤਰਿਆਂ ਦਾ ਤਿਉਹਾਰ ਸ਼ੁਰੂ ਹੋ ਚੁਕਾ ਹੈ। ਉਥੇ ਹੀ ਅੱਗੇ ਹੋਰ ਵੀ ਬਹੁਤ ਸਾਰੇ ਤਿਉਹਾਰ ਹੋਣ ਵਾਲੇ ਹਨ। ਹੁਣ ਪੰਜਾਬ ਵਿੱਚ ਇੱਥੇ ਰਾਮਲੀਲਾ ਦੋਰਾਨ ਹਮਲੇ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਪਿਤਾ ਅਤੇ ਉਸਦੀ ਧੀ ਅੱਗ ਦੀ ਚਪੇਟ ਵਿਚ ਆ ਗਏ ਹਨ ਜੋ ਕਿ ਬੁਰੀ ਤਰ੍ਹਾਂ ਝੁਲਸ ਗਏ ਹਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਮਲੀਲਾ ਮੰਚ ਵੱਲੋਂ ਰਾਮ ਲੀਲਾ ਦਾ ਆਯੋਜਨ ਕੀਤਾ ਜਾ ਰਿਹਾ ਸੀ। ਉਸ ਸਮੇਂ ਤਾੜਕਾ ਦੇ ਮੂੰਹ ਵਿੱਚੋਂ ਨਿਕਲੀ ਅੱਗ ਦੀ ਚਪੇਟ ਵਿੱਚ ਪਿਤਾ ਅਤੇ ਉਸ ਦੀ ਧੀ ਆ ਗਏ। ਉਥੇ ਹੀ ਮੌਕੇ ਤੇ ਲੋਕ ਭੜਕ ਗਏ ਅਤੇ ਉਨ੍ਹਾਂ ਵੱਲੋਂ ਕਲਾਕਾਰਾਂ ਨਾਲ ਝਗੜਾ ਵੀ ਕੀਤਾ ਗਿਆ। ਇਸ ਹਾਦਸੇ ਨੂੰ ਦੇਖਦੇ ਹੋਏ ਕਮੇਟੀ ਵੱਲੋਂ ਸਾਰੇ ਲੋਕਾਂ ਨੂੰ ਸ਼ਾਂਤ ਕਰਵਾਇਆ ਗਿਆ ਅਤੇ ਹਸਪਤਾਲ ਵਿਚ ਜੇਰੇ ਇਲਾਜ ਪਿਤਾ ਅਤੇ ਧੀ ਦਾ ਖਰਚਾ ਕਰਨ ਦਾ ਵੀ ਆਖਿਆ ਗਿਆ।

ਕਿਉਂਕਿ ਬੁਰੀ ਤਰ੍ਹਾਂ ਝੁਲਸ ਜਾਣ ਤੋਂ ਬਾਅਦ ਪਿਤਾ ਅਤੇ ਧੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਤਰ੍ਹਾਂ ਦਾਣਾ ਮੰਡੀ ਬਠਿੰਡਾ ਵਿਖੇ ਵੀ ਇਸ ਤਰ੍ਹਾਂ ਦਾ ਹਾਦਸਾ ਵਾਪਰਿਆ ਹੈ ਜਿੱਥੇ ਰਾਮਲੀਲਾ ਦੌਰਾਨ ਕਲਾਕਾਰ ਆਪਸ ਵਿੱਚ ਹੀ ਉਲਝ ਪਏ। ਜਿੱਥੇ ਤਲਵਾਰਾਂ ਵੀ ਚੱਲ ਪਈਆਂ। ਇਹ ਹਾਦਸਾ ਤਾਂ ਵਾਪਰਿਆ ਕਿਉਂਕਿ ਰਾਮਲੀਲਾ ਵਿੱਚ ਤਾੜਕਾ ਦੀ ਭੂਮਿਕਾ ਨਿਭਾਉਣ ਦਾ ਮੌਕਾ ਕਲਾਕਾਰ ਨੂੰ ਨਾ ਦਿੱਤੇ ਜਾਣ ਕਾਰਨ ਉਸ ਵੱਲੋਂ ਆਪਣੇ 70 ਸਾਥੀਆਂ ਉਪਰ ਹਮਲਾ ਕਰ ਦਿੱਤਾ ਗਿਆ।