ਪੰਜਾਬ ਚ ਇਥੇ ਰਿਹਾਇਸ਼ੀ ਇਲਾਕੇ ਚ ਆਇਆ ਤੇਂਦੂਆ, ਹੋਇਆ ਦਹਿਸ਼ਤ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਮਨੁੱਖੀ ਜ਼ਿੰਦਗੀ ਦੇ ਵਿੱਚ ਇਹ ਜੰਗਲੀ ਜਾਨਵਰਾਂ ਦੀ ਦਸਤਕ ਹੁੰਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਦਹਿਸ਼ਤ ਕਾਰਨ ਹੀ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇਹਨ। ਜੰਗਲੀ ਜਾਨਵਰਾਂ ਦੇ ਇਨਸਾਨੀ ਜ਼ਿੰਦਗੀ ਵਿੱਚ ਆਉਣ ਦੇ ਬਹੁਤ ਸਾਰੇ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ। ਹੁਣ ਪੰਜਾਬ ਵਿੱਚ ਇਥੇ ਰਿਹਾਇਸ਼ੀ ਇਲਾਕੇ ਚ ਆਇਆ ਤੇਂਦੂਆ, ਦਹਿਸ਼ਤ ਦਾ ਮਾਹੌਲ ਹੋਇਆ ਪੈਦਾ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਟਾਂਡਾ ਉੜਮੁੜ ਦੇ ਅਧੀਨ ਆਉਂਦੇ ਢੋਲਵਾਹਾ ਦੇ ਰਿਹਾਇਸ਼ੀ ਇਲਾਕੇ ਤੋਂ ਸਾਹਮਣੇ ਆਈ ਹੈ ਜਿੱਥੇ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਵੇਖਿਆ ਗਿਆ ਜਿਸ ਸਮੇਂ ਇਸ ਇਲਾਕੇ’ਚ ਅੱਜ ਸਵੇਰ ਦੇ ਸਮੇਂ ਇਕ ਕਿਸਾਨ ਦੀ ਹਵੇਲੀ ਦੇ ਤੂੜੀ ਵਾਲੇ ਕਮਰੇ ’ਚ ਤੇਂਦੁਆ ਵੜ ਗਿਆ, ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਇਸ ਤੇਂਦੁਏ ਦੇ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ।

ਤੁਰੰਤ ਹੀ ਇਲਾਕਾ ਨਿਵਾਸੀਆਂ ਵੱਲੋ ਇਸ ਦੀ ਸੂਚਨਾ ਵਣ ਵਿਭਾਗ ਅਤੇ ਪ੍ਰਸ਼ਾਸਨ ਨੂੰ ਨੂੰ ਦਿੱਤੀ ਗਈ ਜਿੱਥੇ ਇਹ ਜਾਣਕਾਰੀ ਮਿਲਣ ’ਤੇ ਡੀ. ਐੱਫ. ਓ. ਰਾਜੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਨ ਵਿਭਾਗ ਦੀ ਟੀਮ ਇਸ ਇਲਾਕੇ ਵਿੱਚ ਪਹੁੰਚ ਗਈ ਅਤੇ ਇਸ ਤੇਂਦੁਏ ਨੂੰ ਕਾਬੂ ਕਰਨ ਵਾਸਤੇ ਕਈ ਘੰਟਿਆਂ ਦੀ ਜੱਦੋ-ਜਹਿਦ ਕੀਤੀ ਗਈ ਅਤੇ ਇਸ ਤੋਂ ਬਾਅਦ ਤੇਂਦੁਏ ਨੂੰ ਗੰਨ ਰਾਹੀਂ ਬੇਹੋਸ਼ੀ ਦਾ ਟੀਕਾ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਪਿੰਜਰੇ ’ਚ ਡੱਕਿਆ ਗਿਆ। ਜਿਸ ਨਾਲ ਲੋਕਾਂ ਨੇ ਰਾਹਤ ਦੀ ਸਾਹ ਲਈ।

ਵਣ ਵਿਭਾਗ ਦੀ ਟੀਮ ਨੇ ਦੱਸਿਆ ਕਿ ਤੇਂਦੁਏ ਨੂੰ ਡਾਕਟਰੀ ਜਾਂਚ ਹੋਣ ਤੋਂ ਬਾਅਦ ਜੰਗਲ ’ਚ ਛੱਡ ਦਿੱਤਾ ਜਾਵੇਗਾ। ਜਿੱਥੇ ਇਸ ਇਲਾਕੇ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਲੋਕਾਂ ਵਿੱਚ ਫੈਲਿਆ ਹੋਇਆ ਦਹਿਸ਼ਤ ਦਾ ਮਾਹੌਲ ਵੀ ਖਤਮ ਹੋ ਗਿਆ ਹੈ। ਬਰਸਾਤੀ ਮੌਸਮ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਜਾਨਵਰ ਜੰਗਲਾਂ ਵਿੱਚੋਂ ਨਿਕਲ ਕੇ ਸ਼ਹਿਰਾਂ ਵਿੱਚ ਆ ਰਹੇ ਹਨ।