ਪੰਜਾਬ ਚ ਇਥੇ ਲਈ ਕਰਤਾ ਸਰਕਾਰ ਨੇ ਇਹ ਵੱਡਾ ਐਲਾਨ – ਹੁਣ ਪਵੇਗੀ ਨੱਥ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੋਨਾ ਤੋਂ ਬਚਾਅ ਲਈ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਪਾਬੰਦੀਆਂ ਨੂੰ 10 ਜੂਨ ਤੱਕ ਜਾਰੀ ਰੱਖੇ ਜਾਣ ਦੇ ਐਲਾਨ ਕੀਤੇ ਗਏ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

ਪੰਜਾਬ ਵਿੱਚ ਇੱਥੇ ਲਈ ਕਰਤਾ ਸਰਕਾਰ ਨੇ ਇਹ ਵੱਡਾ ਐਲਾਨ । ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਰਿਹਾ ਹੈ ਉਥੇ ਹੀ ਸੂਬੇ ਅੰਦਰ ਵਾਪਰਣ ਵਾਲੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵੀ ਬਹੁਤ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਪੁਲਸ ਪ੍ਰਸ਼ਾਸਨ ਵੱਲੋਂ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਹੁਣ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋ ਅੱਜ ਆਪਣੀ ਰਿਹਾਇਸ਼ ਵਿਖੇ ਕੀਤੀ ਗਈ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ । ਜਿੱਥੇ ਉਨ੍ਹਾਂ ਨਾਭਾ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਮੁਹੱਲਿਆਂ ਅੰਦਰ ਸਾਰੇ ਮੋੜਾਂ ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਦਾ ਐਲਾਨ ਕੀਤਾ ਹੈ।

ਤਾਂ ਜੋ ਸ਼ਹਿਰ ਅੰਦਰ ਅਮਨ ਸ਼ਾਂਤੀ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਉਹਨਾਂ ਵੱਲੋਂ ਕੋਰੋਨਾ ਸਥਿਤੀ ਨੂੰ ਵੇਖਦੇ ਹੋਏ ਸਰਕਾਰੀ ਹਸਪਤਾਲ ਨਾਭਾ ਵਿਚ ਅਤੇ ਸਰਕਾਰੀ ਹਸਪਤਾਲ ਭਾਦਸੋਂ ਵਿਖੇ 10 ਆਕਸੀਜਨ ਕਨਸੇਟੇਟਰ ਮੁਹਈਆ ਕਰਵਾਏ ਜਾ ਰਹੇ ਹਨ ,ਤਾਂ ਜੋ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ।