ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੀ ਜਗ੍ਹਾ ਉਪਰ ਸਰਕਾਰ ਵੱਲੋਂ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਜਿਸ ਸਦਕਾ ਇਸ ਕਰੋਨਾ ਉਪਰ ਜਲਦੀ ਹੀ ਕਾਬੂ ਪਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਸਪਤਾਲਾਂ ਵਿੱਚ ਆ ਰਹੀ ਆਕਸੀਜਨ ਦੀ ਕਮੀ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇੰਡਸਟ੍ਰੀਅਲ ਖੇਤਰਾਂ ਵਿੱਚ ਵਰਤੀ ਜਾ ਰਹੀ ਆਕਸੀਜਨ ਦੀ ਸਪਲਾਈ ਨੂੰ ਨਾ ਵਰਤੇ ਜਾਣ ਦਾ ਵੀ ਹੁਕਮ ਲਾਗੂ ਕੀਤਾ ਗਿਆ ਹੈ। ਤਾਂ ਜੋ ਹਸਪਤਾਲਾਂ ਵਿਚ ਮਰੀਜ਼ਾਂ ਦੀ ਜ਼ਰੂਰਤ ਦੇ ਅਨੁਸਾਰ ਆਕਸੀਜਨ ਦੀ ਸਪਲਾਈ ਕੀਤੀ ਜਾ ਸਕੇ।
ਪੰਜਾਬ ਵਿੱਚ ਇੱਥੇ ਲੱਗੇ ਲਾਸ਼ਾਂ ਦੇ ਢੇਰ ਮੁਰਦਾ ਘਰ ਵਿਚ ਵੀ ਨਹੀਂ ਬਚੀ ਕੋਈ ਜਗਾ। ਪੰਜਾਬ ਵਿੱਚ ਕਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਜਿੱਥੇ ਚਿੰਤਾ ਵਿਚ ਨਜ਼ਰ ਆ ਰਹੀ ਹੈ ਉਥੇ ਹੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਆਈ ਖਬਰ ਨੇ ਸੂਬੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਹਸਪਤਾਲ ਵਿਚ 24 ਘੰਟਿਆਂ ਦੌਰਾਨ 31 ਮਰੀਜ਼ਾਂ ਦੀ ਜਾਨ ਕਰੋਨਾ ਕਾਰਨ ਚਲੇ ਗਈ ਹੈ। ਮੁਰਦਾਘਰ ਵਿਚ ਜਿਥੇ 16 ਲਾਸ਼ਾਂ ਇਕੋ ਸਮੇਂ ਰੱਖੀਆਂ ਜਾ ਸਕਦੀਆਂ ਹਨ, ਉਥੇ 31 ਲਾਸ਼ਾਂ ਨੂੰ ਰੱਖਣਾ ਮੁਸ਼ਕਿਲ ਹੋ ਗਿਆ ਹੈ।
ਸੂਬੇ ਅੰਦਰ ਇਹ ਭਿਆਨਕ ਸਥਿਤੀ ਨੂੰ ਵੇਖਦਿਆਂ ਹੋਇਆਂ ਸੂਬੇ ਦੇ ਲੋਕਾਂ ਦੇ ਦਿਲਾਂ ਵਿਚ ਡਰ ਘਰ ਕਰ ਗਿਆ ਹੈ। ਹਸਪਤਾਲ ਦੇ ਕਰੋਨਾ ਆਈਸੋਲੇਸ਼ਨ ਵਾਰਡ ਦੇ ਡਾਕਟਰ ਸੁਰਭੀ ਮਲਿਕ ਨੇ ਦੱਸਿਆ ਹੈ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦੀ ਹਾਲਤ ਕਾਫ਼ੀ ਨਾਜ਼ੁਕ ਹੁੰਦੀ ਹੈ। ਹਸਪਤਾਲ ਵਿੱਚ ਆਉਣ ਵਾਲੇ ਅਜਿਹੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਟੀਕਾ ਕਰਨ ਤੋਂ ਬਾਅਦ ਕਰੋਨਾ ਦਾ ਖ਼ਤਰਾ ਘੱਟ ਜਾਂਦਾ ਹੈ, ਆਉਣ ਵਾਲੇ ਮਰੀਜ਼ਾਂ ਵਿਚ ਉਹ ਮਰੀਜ਼ ਹੀ ਸ਼ਾਮਲ ਹੁੰਦੇ ਹਨ ਜਿਨ੍ਹਾਂ ਦਾ ਟੀਕਾਕਰਨ ਨਹੀਂ ਕੀਤਾ ਗਿਆ।
ਡਾਕਟਰ ਸੁਰਭੀ ਮਲਿਕ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਕਰੋਨਾ ਦੇ 50 ਨਵੇਂ ਮਰੀਜ਼ਾਂ ਦੀ ਭਰਤੀ ਹਸਪਤਾਲ ਵਿੱਚ ਕੀਤੀ ਗਈ ਹੈ। ਜਿਨ੍ਹਾਂ ਵਿੱਚੋਂ ਬਹੁਤ ਜ਼ਿਆਦਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਹਸਪਤਾਲ ਵਿੱਚ 259 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਹਸਪਤਾਲ ਵਿਚ ਕੋਰੋਨਾ ਕਾਰਨ 1,300 ਮਰੀਜਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।
Previous Postਕੀ ਪੰਜਾਬ ਚ ਫਿਰ ਲੱਗੇਗਾ ਸੰਪੂਰਨ ਲਾਕ ਡਾਊਨ – ਆਈ ਇਹ ਵੱਡੀ ਖਬਰ
Next Postਅਚਾਨਕ ਹੁਣੇ ਹੁਣੇ ਇਥੇ 14 ਦਿਨਾਂ ਦੇ ਸੰਪੂਰਨ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ