ਪੰਜਾਬ ਚ ਇਥੇ ਲੀਕ ਹੋਈ ਜਹਿਰੀਲੀ ਗੈਸ, ਪਈਆਂ ਭਾਜੜਾਂ- ਇਲਾਕਾ ਕੀਤਾ ਗਿਆ ਸੀਲ

ਆਈ ਤਾਜ਼ਾ ਵੱਡੀ ਖਬਰ

ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਾਸਤੇ ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਨੂੰ ਸਾਫ-ਸੁਥਰੀ ਹਵਾ ਮਿਲ ਸਕੇ ਅਤੇ ਦੂਸ਼ਿਤ ਵਾਤਾਵਰਣ ਤੋਂ ਵੀ ਛੁਟਕਾਰਾ ਮਿਲ ਸਕੇ। ਕਰੋਨਾ ਵਿੱਚ ਜਿਥੇ ਲੋਕਾਂ ਨੂੰ ਸਿਹਤ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਤਿਉਹਾਰਾਂ ਦੇ ਸੀਜ਼ਨ ਦੇ ਵਿੱਚ ਵੀ ਸਾਹ ਸਬੰਧੀ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਧੂੰਆ ਹੋਣ ਦੇ ਕਾਰਨ ਕਈ ਗੰਭੀਰ ਸਮੱਸਿਆਵਾਂ ਆਈਆਂ ਹਨ। ਅਜਿਹੀਆਂ ਮੁਸ਼ਕਲਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਵਧੇਰੇ ਤਕਲੀਫ ਹੁੰਦੀ ਹੈ।

ਪਰ ਕਈ ਵਾਰ ਅਚਾਨਕ ਹੀ ਅਜਿਹੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਸ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਸਮੱਸਿਆ ਆਉਂਦੀ ਹੈ ਅਤੇ ਬਹੁਤ ਸਾਰੇ ਲੋਕ ਵੱਖ-ਵੱਖ ਸਮੱਸਿਆਵਾਂ ਦੇ ਵਿਚ ਫਸ ਜਾਂਦੇ ਹਨ। ਹੁਣ ਪੰਜਾਬ ਚ ਇਥੇ ਲੀਕ ਹੋਈ ਜ਼ਹਿਰੀਲੀ ਗੈਸ ਦੇ ਕਾਰਨ ਭਾਜੜਾਂ ਪੈ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਸਵੇਰੇ ਆਕਸੀਜਨ ਬਣਾਉਣ ਵਾਲੀ ਫੈਕਟਰੀ ਵਿਚ ਪਾਈਪ ਫਟਣ ਕਾਰਨ ਗੈਸ ਲੀਕ ਹੋ ਗਈ ਜਿਸ ਕਾਰਨ ਇਲਾਕੇ ਵਿੱਚ ਭਗਦੜ ਮੱਚ ਗਈ ਅਤੇ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਇਸ ਇਲਾਕੇ ਨੂੰ ਸੀਲ ਕੀਤਾ ਗਿਆ। ਜਿਸ ਦੀ ਸੂਚਨਾ ਮਿਲਣ ਤੇ ਤੁਰਤ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਐਂਬੂਲੈਂਸ ਦੇ ਜ਼ਰੀਏ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਤੇ ਲਿਜਾਇਆ ਗਿਆ। ਇਹ ਘਟਨਾ ਮੰਗਲਵਾਰ ਦੀ ਸਵੇਰ ਨੂੰ ਔਕਸੀਜ਼ਨ ਬਣਾਉਣ ਵਾਲੀ ਫੈਕਟਰੀ ਵਿੱਚ ਲਕਸ਼ਮੀ ਮੈਡੀਕਲ ਗੈਸ ਏਜੰਸੀ ਦੇ ਨਜ਼ਦੀਕ ਸਤਨਾਮ ਕਾਂਤਾ ਵਿੱਚ ਵਾਪਰੀ ਹੈ।

ਦੱਸਿਆ ਗਿਆ ਹੈ ਕਿ ਜਿਥੇ ਇਕ ਟੈਂਕਰ ਮੰਗਲਵਾਰ ਨੂੰ CO2 ਦਾ ਆਇਆ ਸੀ ਜੋ ਕੇ ਗੈਸ ਲੀਕ ਹੋ ਗਿਆ। ਗੈਸ ਲੀਕ ਹੋਣ ਦੇ ਕਾਰਨ ਕੁਝ ਲੋਕਾਂ ਦੀ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਗਿਆਸਪੁਰਾ ਦੀ ਇਕ ਫੈਕਟਰੀ ਵਿਚ ਵਾਪਰੀ ਹੈ। ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।