ਪੰਜਾਬ ਚ ਇਥੇ ਲੱਗ ਗਈ ਇਹ ਪਾਬੰਦੀ – ਨਾ ਮੰਨਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਅਤੇ ਕਰੋਨਾ ਦੇ ਵਾਧੇ ਨੂੰ ਲੈ ਕੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿੱਥੇ ਪੰਜਾਬ ਵਿੱਚ ਰਾਤ ਦਾ ਕਰਫ਼ਿਊ ਵੀ ਲਾ ਦਿੱਤਾ ਗਿਆ ਹੈ ਉਥੇ ਹੀ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਲੋਕਾਂ ਦੇ ਇਕੱਠ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਜਿਥੇ ਕਰੋਨਾ ਟੈਸਟ ਅਤੇ ਟੀਕਾਕਰਨ ਵਿੱਚ ਵਾਧਾ ਕੀਤਾ ਗਿਆ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਚੋਣਾਂ ਨੂੰ ਲੈ ਕੇ ਅਤੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।’

ਹੁਣ ਪੰਜਾਬ ਵਿੱਚ ਇੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ, ਨਾ ਮੰਨਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਵਿਚ ਜਿਲ੍ਹਾ ਮਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਬੋਰਵੈਲ ਪੁੱਟਣ ਕਾਰਨ ਜਿੱਥੇ ਬੱਚਿਆਂ ਦੇ ਡਿੱਗਣ ਦੇ ਮਾਮਲੇ ਸਾਹਮਣੇ ਆਉਦੇ ਹਨ ਉਥੇ ਹੀ ਇਨ੍ਹਾਂ ਨੂੰ ਰੋਕਣ ਵਾਸਤੇ ਜ਼ਿਲ੍ਹੇ ਅੰਦਰ ਪੇਂਡੂ ਖੇਤਰਾਂ ਵਿਚ ਬਿਨਾਂ ਇਜਾਜ਼ਤ ਤੋਂ ਕੱਚੀਆਂ ਖੂਹੀਆਂ ਅਤੇ ਟਿਊਬਵੈਲ ਲਈ ਟੋਏ ਪੁੱਟਣ ਉਪਰ ਰੋਕ ਲਗਾ ਦਿੱਤੀ ਗਈ ਹੈ। ਇਹ ਆਦੇਸ਼ 15 ਮਾਰਚ 2022 ਤੱਕ ਲਾਗੂ ਰਹਿਣਗੇ।

ਉੱਥੇ ਹੀ ਇਸ ਕੰਮ ਦੀ ਇਜਾਜ਼ਤ ਲੈਣੀ 15 ਦਿਨ ਪਹਿਲਾਂ ਲਾਜ਼ਮੀ ਕੀਤੀ ਗਈ ਹੈ। ਜਿਸ ਵਾਸਤੇ ਆਪਣਾ ਨਾਮ, ਪਤਾ ਅਤੇ ਰਜਿਸਟ੍ਰੇਸ਼ਨ ਨੰਬਰ ਜ਼ਿਲ੍ਹਾ ਕੁਲੈਕਟਰ ਅਤੇ ਸਬੰਧਤ ਗਰਾਮ ਪੰਚਾਇਤ ,ਭੂਮੀ ਰੱਖਿਆ ਵਿਭਾਗ ਆਦਿ ਨੂੰ ਸੂਚਿਤ ਕਰਨਾ ਲਾਜ਼ਮੀਂ ਕੀਤਾ ਗਿਆ ਹੈ।

ਬੱਚਿਆ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਜ਼ਿਲ੍ਹੇ ਅੰਦਰ ਇਹ ਆਦੇਸ਼ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਹਨ ਕਿ ਜਿਥੇ ਵੀ ਕੋਈ ਟੋਆ ਪੁੱਟਦਾ ਹੈ ਜਾਂ ਮੁਰੰਮਤ ਦਾ ਕੰਮ ਕਰਦਾ ਹੈ ਉਸ ਤੋਂ ਬਾਅਦ ਖਾਲੀ ਜਗ੍ਹਾ ਨੂੰ ਮਿੱਟੀ ਨਾਲ ਭਰਿਆ ਜਾਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।