ਪੰਜਾਬ ਚ ਇਥੇ ਵਾਪਰਿਆ ਅਜਿਹਾ ਰੂਹ ਕੰਬਾਊ ਖੌਫਨਾਕ ਕਾਂਡ ਇਲਾਕੇ ਚ ਫੈਲੀ ਸਨਸਨੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ ਅਤੇ ਲੁੱਟ-ਖੋਹ ਅਤੇ ਕਤਲ ਵਰਗੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੇ ਇਰਾਦੇ ਨਾਲ ਅਜਿਹੀਆਂ ਭਿਆਨਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਥੇ ਹੀ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਅਜਿਹਾ ਖੋਫਨਾਕ ਕਾਂਡ ਹੋਇਆ ਹੈ ਜਿੱਥੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸਮਰਾਲਾ ਡੱਬੀ ਬਜ਼ਾਰ ਮੁਹੱਲੇ ਵਿੱਚ ਉਸ ਸਮੇਂ ਹਫੜਾ-ਦਫੜੀ ਅਤੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ। ਜਿੱਥੇ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਔਰਤ ਦਾ ਕਤਲ ਧੌਣ ਵੱਢ ਕੇ ਕੀਤਾ ਗਿਆ। ਪੁਲੀਸ ਵੱਲੋਂ ਜਿੱਥੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਉਪਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਉਥੇ ਹੀ ਮ੍ਰਿਤਕਾਂ ਦੀ ਪਹਿਚਾਣ ਲਖਵੀਰ ਕੌਰ 36 ਸਾਲਾਂ ਨਿਵਾਸੀ ਘੁਲਾਲ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਔਰਤ ਆਪਣੇ ਪਤੀ ਤੋਂ ਵੱਖ ਹੋ ਕੇ ਕੁਝ ਮਹੀਨੇ ਪਹਿਲਾਂ ਹੀ ਇਸ ਜਗ੍ਹਾ ਤੇ ਕਰਾਏ ਦੇ ਮਕਾਨ ਵਿਚ ਰਹਿਣ ਲੱਗੀ ਸੀ। ਜੋ ਕਿ ਇਕੱਲੀ ਹੀ ਰਹਿ ਰਹੀ ਸੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।