ਪੰਜਾਬ ਚ ਇਥੇ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਦੇਸ਼ ਦੇ ਵਿੱਚ ਇੱਕ ਪਾਸੇ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਉਥੇ ਹੀ ਦੂਜੇ ਪਾਸੇ ਸੜਕ ਹਾਦਸਿਆਂ ਨਾਲ ਸਬੰਧਿਤ ਮੰਦਭਾਗੀਆਂ ਖਬਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ ਹਾਲਾਤਾਂ ਦੇ ਚਲਦਿਆਂ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਭਾਵੇਂ ਟ੍ਰੈਫਿਕ ਨਾਲ ਸਬੰਧਿਤ ਕਈ ਤਰ੍ਹਾਂ ਦੇ ਸਖ਼ਤ ਨਿਯਮ ਬਣਾਏ ਜਾਂਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਸਭ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹਰ ਰੋਜ਼ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦਰਅਸਲ ਪੰਜਾਬ ਦੇ ਵਿੱਚ ਇਸ ਇਲਾਕੇਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ।

ਜਿਸ ਕਾਰਨ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਸਰਹੰਦ ਪਟਿਆਲਾ ਰੋਡ ਉੱਤੇ ਵਾਪਰਿਆ ਹੈ। ਦਰਅਸਲ ਫਤਹਿਗੜ੍ਹ ਸਾਹਿਬ ਦੇ ਪਿੰਡ ਰੁੜਕੀ ਨੇੜੇ ਇਕ ਐਂਬੂਲੈਂਸ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸ ਦੱਸੀਏ ਕਿ ਐਂਬੂਲੈਂਸ ਸਾਹਮਣੇ ਅਚਾਨਕ ਇਕ ਅਵਾਰਾ ਪਸ਼ੂ ਆ ਗਿਆ ਜਿੱਥੇ ਡਰਾਈਵਰ ਵੱਲੋਂ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਐਂਬੂਲੈਂਸ ਬੇਕਾਬੂ ਹੋ ਕੇ ਦਰਖ਼ਤ ਵਿਚ ਜਾ ਟਕਰਾਈੰ ਜਿਸ ਕਾਰਨ ਇਹ ਹਾਦਸਾ ਵਾਪਰਿਆ।

ਦੱਸ ਦਈਏ ਕਿ ਮ੍ਰਿਤਕ ਵਿਅਕਤੀ ਦੀ ਪਹਿਚਾਣ ਮੰਡੀ ਮੁੱਲਾਂਪੁਰ ਦਾਖਾ ਦੇ ਵਾਸੀ ਹਰਦੀਪ ਸਿੰਘ ਨਾਂ ਦੇ ਵਿਅਕਤੀ ਤੋਂ ਹੋਈ ਹੈ। ‌ ਇਸ ਤੋਂ ਇਲਾਵਾ ਐਂਬੂਲੈਂਸ ਚਾਲਕ ਪੱਖੋਵਾਲ ਦਾ ਵਾਸੀ ਲਾਭ ਸਿੰਘ ਇਸ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਜੇਰੇ ਇਲਾਜ਼ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਹਾਦਸਾਗ੍ਰਸਤ ਹੋਇ ਅੰਬੂਲੈਂਸ ਵਿੱਚ ਦੇਰ ਰਾਤ ਇਕ ਨਵਜਨਮੇ ਬੱਚੇ ਨੂੰ ਲੁਧਿਆਣਾ ਹਸਪਤਾਲ ਤੋਂ ਪਟਿਆਲੇ ਹਸਪਤਾਲ ਰੈਫਰ ਕੀਤਾ ਗਿਆ ਸੀ।

ਜਦੋਂ ਪਟਿਆਲੇ ਤੋਂ ਵਾਪਸ ਐਂਬੂਲੈਂਸ ਲੁਧਿਆਣਾ ਜਾ ਰਹੀ ਸੀ ਤਾਂ ਰਸਤੇ ਵਿੱਚ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਮੌਕੇ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਪਣੇ ਪਰਿਵਾਰ ਵਿੱਚ ਕਮਾਉਣ ਵਾਲਾ ਇਕਲਾ ਹੀ ਸੀ।