ਪੰਜਾਬ ਚ ਇਥੇ ਵਾਪਰਿਆ ਕਹਿਰ ਨੌਜਵਾਨਾਂ ਨੂੰ ਇਸ ਤਰਾਂ ਲੈ ਗਈ ਨਾਲ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਦੋਂ ਸਰਦੀ ਦੇ ਮੌਸਮ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰਣ ਦੀਆਂ ਖਬਰਾ ਆਏ ਦਿਨ ਸਾਹਮਣੇ ਆ ਰਹੀਆਂ ਹਨ ਅਤੇ ਵਾਪਰਨ ਵਾਲੇ ਅਜਿਹੇ ਹਾਦਸੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਉਥੇ ਹੀ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਿਉਂਕਿ ਇਹਨੀਂ ਦਿਨੀਂ ਵਧੇਰੇ ਧੁੰਦ ਪੈਣ ਦੇ ਕਾਰਨ ਜਿਥੇ ਵਿਜੀਬਿਲਟੀ ਘੱਟ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਪਰ ਕੁਝ ਵਾਹਨ ਚਾਲਕਾਂ ਵੱਲੋਂ ਜਿਥੇ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਜਿਸ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਅਤੇ ਜਿਸ ਦਾ ਖਮਿਆਜਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਚਲੇ ਜਾਣ ਕਾਰਨ ਉਨ੍ਹਾਂ ਦੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਪੰਜਾਬ ਵਿੱਚ ਏਥੇ ਨੌਜਵਾਨ ਉੱਪਰ ਕਹਿਰ ਵਾਪਰਿਆ ਹੈ, ਜਿਥੇ ਇਸ ਤਰਾਂ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੜਦੀਵਾਲਾ ਅਤੇ ਹੁਸ਼ਿਆਰਪੁਰ ਰੋਡ ਤੇ ਰਾਤ ਸਮੇਂ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਦੀ ਹੋਈ ਟੱਕਰ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਬੁਲਟ ਮੋਟਰਸਾਈਕਲ ਤੇ ਸਵਾਰ 2 ਨੌਜਵਾਨ ਕਿਸੇ ਕੰਮ ਲਈ ਜਾ ਰਹੇ ਸਨ। ਜਦੋਂ ਇਹ ਦੋਨੋ ਹੀ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਸਹਿਜੋਵਾਲ ਮੌੜ ਅਤੇ ਗੋਂਦਪੁਰ ਦੇ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਮੋਟਰਸਾਈਕਲ ਨੌਜਵਾਨਾਂ ਨੂੰ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵੱਲੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਇਕ ਨੌਜਵਾਨ ਅਭਿਰਾਜ ਠਾਕੁਰ ਵਾਸੀ ਨੰਗਲ ਥੱਥਲ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਦੇ ਨਾਲ ਕਸ਼ਮੀਰ ਸਿੰਘ ਪੁੱਤਰ ਬਤਨਾ ਰਾਮ, ਵਾਸੀ ਸਹਿਜੋਵਾਲ ਇਸ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਰਾਹਗੀਰ ਲੋਕਾਂ ਵੱਲੋਂ ਗੰਭੀਰ ਜ਼ਖਮੀ ਹਾਲਤ ਵਿੱਚ ਨਜ਼ਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ।

ਜਿਸ ਦੀ ਓਥੇ ਜੇਰੇ ਇਲਾਜ਼ ਮੌਤ ਹੋ ਗਈ। ਜਿੱਥੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਪੁਲੀਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।