ਪੰਜਾਬ ਚ ਇਥੇ ਵਾਪਰਿਆ ਕਹਿਰ ਬੱਸ ਨੂੰ ਲੱਗੀ ਭਿਆਨਕ ਅੱਗ , ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਪਿਛਲੇ ਸਾਲ ਤੋਂ ਵੈਸੇ ਵੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਆਏ ਦਿਨ ਵਾਪਰ ਵਾਲੇ ਭਿਆਨਕ ਸੜਕ ਹਾਦਸਿਆਂ ਤੇ ਬਿਮਾਰੀਆ ਅਤੇ ਕਈ ਹੋਰ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਕੁਝ ਹਾਦਸੇ ਕਿਸੇ ਵਿਅਕਤੀ ਦੀ ਗਲਤੀ ਨਾਲ ਵਾਪਰ ਜਾਂਦੇ ਹਨ।

ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਬੱਸ ਨੂੰ ਭਿਆਨਕ ਲੱਗੀ ਅੱਗ ਕਾਰਨ ਮੌਤਾਂ ਹੋ ਗਈਆਂ ਹਨ, ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਜਿੱਥੇ ਪਟਿਆਲਾ ਰੋਡ ਤੇ ਇੱਕ ਬੱਸ ਨੂੰ ਅੱਗ ਲੱਗ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਸੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਜਦੋਂ ਖਟੜਾ ਮਾਰਕਾ ਬੱਸ ਜਖਵਾਲੀ ਬੱਸ ਅੱਡੇ ਦੇ ਨਜ਼ਦੀਕ ਪਹੁੰਚੀ ਤਾਂ ਇਸ ਟੱਕਰ ਤੋਂ ਬਾਅਦ ਪੈਟਰੋਲ ਕਾਰਨ ਬੱਸ ਵਿੱਚ ਧਮਾਕਾ ਹੋਣ ਕਾਰਨ ਅੱਗ ਲੱਗ ਗਈ।

ਉੱਥੇ ਹੀ ਇਸ ਹਾਦਸੇ ਦੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਬੱਸ ਪਟਿਆਲੇ ਤੋਂ ਸਰਹਿੰਦ ਵੱਲ ਆ ਰਹੀ ਸੀ, ਉਸ ਸਮੇਂ ਹੀ ਜਖਵਾਲੀ ਬੱਸ ਅੱਡੇ ਦੇ ਨਜਦੀਕ ਪਹੁੰਚਣ ਤੇ ਇਹ ਹਾਦਸਾ ਵਾਪਰ ਗਿਆ। ਬੱਸ ਨੂੰ ਲੱਗੀ ਅੱਗ ਉੱਪਰ ਕਾਬੂ ਪਾਉਣ ਲਈ ਸਰਹਿੰਦ ਦੀ ਫਾਇਰ ਬ੍ਰਿਗੇਡ ਦੀ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਉਪਰ ਕਾਬੂ ਪਾਇਆ ਗਿਆ। ਬੱਸ ਨੂੰ ਅੱਗ ਲੱਗ ਜਾਣ ਕਾਰਨ ਬੱਸ ਵਿਚ ਸਵਾਰ ਕਈ ਸਵਾਰੀਆਂ ਵੀ ਇਸ ਘਟਨਾ ਕਾਰਨ ਜ਼ਖ਼ਮੀ ਹੋਈਆਂ ਹਨ।

ਜਿਨ੍ਹਾਂ ਨੂੰ ਤੁਰੰਤ ਹੀ ਸੁਰੱਖਿਅਤ ਬਾਹਰ ਕੱਢ ਕੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।