ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ। ਬਹੁਤ ਸਾਰੇ ਸੜਕ ਹਾਦਸੇ ਮੌਸਮ ਦੀ ਖਰਾਬੀ ਕਾਰਨ ਵੀ ਵਾਪਰ ਰਹੇ ਹਨ। ਪਿਛਲੇ ਕਾਫੀ ਦਿਨਾਂ ਤੋਂ ਦੇਸ਼ ਅੰਦਰ ਧੁੰਦ ਦੀ ਚਾਦਰ ਨੇ ਸੜਕੀ ਆਵਾਜਾਈ ਉਪਰ ਗਹਿਰਾ ਅਸਰ ਪਾਇਆ ਹੈ। ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਦੇ ਵਿੱਚ ਆਪਣੀ ਮੰਜ਼ਲ ਤੇ ਪਹੁੰਚਣ ਵਿੱਚ ਅਨੇਕਾਂ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਮੀਟਰ ਦੀ ਦੂਰੀ ਤੱਕ ਹੀ ਬਹੁਤ ਮੁ-ਸ਼-ਕ-ਲ ਨਾਲ ਦਿਖਾਈ ਦੇਣ ਕਾਰਨ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਬਹੁਤ ਸਾਰੇ ਅਜਿਹੇ ਸੜਕ ਹਾਦਸਿਆਂ ਕਾਰਨ ਕਈ ਪਰਿਵਾਰ ਡਰ ਦੇ ਸਾਏ ਹੇਠ ਜੀ ਰਹੇ ਹਨ। ਕਿਉਕਿ ਇਨ੍ਹਾਂ ਸੜਕ ਹਾਦਸਿਆਂ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਹੁਣ ਫਿਰ ਇਕ ਵਾਰ ਪੰਜਾਬ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਘਨੌਲੀ ਦੀ ਹੈ ਜਿੱਥੇ ਤਿੰਨ ਪੁਲੀਸ ਮੁਲਾਜ਼ਮ ਆਪਣੀ ਡਿਊਟੀ ਕਰਕੇ ਵਾਪਸ ਆਪਣੇ ਘਰ ਪਰਤ ਰਹੇ ਸਨ ਤਾਂ ਇਹਨਾਂ ਦੀ ਕਾਰ ਅੱਗੇ ਜਾ ਰਹੇ ਇਕ ਅਣਪਛਾਤੇ ਵਾਹਨ ਨਾਲ ਟਕਰਾ ਗਈ।

ਇਹ ਘਟਨਾ ਦੇਰ ਰਾਤ ਸਾਢੇ 12 ਵਜੇ ਦੇ ਕਰੀਬ ਸੰਘਣੀ ਧੁੰਦ ਹੋਣ ਕਾਰਨ ਵਾਪਰੀ ਹੈ। ਇਹ ਟੱਕਰ ਇੰਨੀ ਸੀ ਕਿ ਸੈਟਰੋ ਕਾਰ ਵਿੱਚ ਸਵਾਰ 3 ਪੁਲੀਸ ਮੁਲਾਜ਼ਮ ਇਸ ਹਾਦਸੇ ਦੌਰਾਨ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਨਜਦੀਕ ਦੇ ਸਰਕਾਰੀ ਹਸਪਤਾਲ ਰੂਪਨਗਰ ਵਿੱਚ ਇਲਾਜ ਲਈ ਲਿਆ ਗਿਆ। ਇਸ ਹਾਦਸੇ ਵਿੱਚ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਦੋ ਪੁਲੀਸ ਮੁਲਾਜ਼ਮਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ

ਤੇ ਇਕ ਪੁਲਸ ਮੁਲਾਜ਼ਮ ਦੀ ਹਾਲਤ ਗੰ-ਭੀ-ਰ ਹੋਣ ਤੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜੋ ਇਸ ਸਮੇਂ ਜ਼ੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਪੁਲਸ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਆਏ ਦਿਨ ਹੀ ਧੁੰਦ ਕਾਰਨ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਧੁੰਦ ਦੀ ਭੇਂਟ ਚੜ੍ਹ ਰਹੀਆਂ ਹਨ।