ਪੰਜਾਬ ਚ ਇਥੇ ਵਾਪਰਿਆ ਕਹਿਰ : ਮਾਂ-ਪੁੱਤਰ ਅਤੇ ਦਾਦੇ ਦੀ ਹੋਈ ਭਿਆਨਕ ਹਾਦਸੇ ਚ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਧ ਰਹੇ ਸੜਕ ਹਾਦਸਿਆਂ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਵਾਪਰਨ ਵਾਲੇ ਸੜਕੀ ਹਾਦਸਿਆਂ ਦੇ ਵਿੱਚ ਕਈ ਪਰਵਾਰਾਂ ਦੇ ਕਈ ਪਰਿਵਾਰਕ ਮੈਂਬਰ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਵਾਪਰਿਆ ਕਹਿਰ, ਜਿੱਥੇ ਮਾਂ-ਪੁੱਤਰ ਅਤੇ ਦਾਦੇ ਦੀ ਹੋਈ ਭਿਆਨਕ ਹਾਦਸੇ ਚ ਮੌਤ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪਟਿਆਲਾ ਬਠਿੰਡਾ ਬਾਈ ਪਾਸ ‘ਤੇ ਇਕ ਕਾਰ ਅਚਾਨਕ ਇੱਕ ਖਾਤਾਨਾ ਵਿੱਚ ਡਿੱਗ ਗਈ ਜਿਸ ਕਾਰਨ ਇਸ ਹਾਦਸੇ ਦੇ ਵਿਚ 3 ਮੌਤਾਂ ਹੋ ਗਈਆਂ ਹਨ। ਦਸਿਆ ਗਿਆ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਵਿੱਚ ਸਵਾਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਲੋਕ ਕਿਸੇ ਧਾਰਮਿਕ ਅਸਥਾਨ ਉਪਰ ਮੱਥਾ ਟੇਕਣ ਤੋਂ ਬਾਅਦ ਬਠਿੰਡਾ ਵੱਲ ਨੂੰ ਜਾ ਰਹੇ ਸਨ। ਜਿਸ ਸਮੇਂ ਇਹ ਕਾਰ ਸੰਗਰੂਰ ਸ਼ਹਿਰ ਵਿੱਚ ਪਟਿਆਲਾ ਬਠਿੰਡਾ ਬਾਈ ਪਾਸ ‘ਤੇ ਪਹੁੰਚੀ ਤਾਂ ਖਾਤਾਨ ਵਿਚ ਡਿੱਗ ਕੇ ਹਾਦਸਾਗ੍ਰਸਤ ਹੋ ਗਈ।

ਇਸ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ ਕਾਰ ਵਿੱਚ ਸਵਾਰ ਮਾਂ, ਪੁੱਤਰ ਅਤੇ ਦਾਦੇ ਦੀ ਇਸ ਦਰਦਨਾਕ ਹਾਦਸੇ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਉਥੇ ਹੀ ਇਸ ਹਾਦਸੇ ਕਾਰਨ ਉਸੇ ਪਰਿਵਾਰ ਦੇ 2 ਵਿਅਕਤੀਆਂ ਗੰਭੀਰ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇ ਜ਼ੇਰੇ ਇਲਾਜ ਹਨ।

ਉਥੇ ਹੀ ਵਾਪਰੇ ਇਸ ਭਿਆਨਕ ਸੜਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ । ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।