ਪੰਜਾਬ ਚ ਇਥੇ ਵਾਪਰਿਆ ਕਹਿਰ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦਾ ਸਨਮਾਨ ਕਰਨ ਵਾਲੇ ਲੋਕ ਰਹਿੰਦੇ ਹਨ ਉਥੇ ਹੀ ਹਰ ਇਕ ਧਰਮ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ। ਜਿੱਥੇ ਪੰਜਾਬ ਵਿੱਚ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਪ੍ਰਤੀ ਵੀ ਸਾਰੇ ਲੋਕਾਂ ਵਿੱਚ ਰੋਸ ਪਾਇਆ ਜਾਂਦਾ ਹੈ। ਸਿੱਖ ਧਰਮ ਵਿੱਚ ਜਿੱਥੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਆਪਣੀ ਸ਼ਰਧਾ ਰੱਖੀ ਜਾਂਦੀ ਹੈ। ਉੱਥੇ ਹੀ ਕਈ ਵਾਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।

ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਜਿਥੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਨੂੰ ਤੈਨਾਤ ਕੀਤਾ ਜਾਂਦਾ ਹੈ ਜਿਸ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ। ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਪੰਜਾਬ ਵਿਚ ਹੁਣ ਇਥੇ ਕਹਿਰ ਵਾਪਰਿਆ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਹਰਖੋਵਾਲ ਤੋਂ ਸਾਹਮਣੇ ਆਈ ਹੈ।

ਜਿੱਥੇ ਪਿੰਡ ਵਿਚ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਅੱਗ ਲੱਗਣ ਦੀ ਘਟਨਾ ਨਾਲ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਹ ਘਟਨਾ ਸ਼ਾਰਟ ਸਰਕਟ ਕਾਰਨ ਹੋਈ ਦੱਸੀ ਗਈ ਹੈ ਉੱਥੇ ਹੀ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। ਇਸ ਘਟਨਾ ਦਾ ਪਤਾ ਸੇਵਾਦਾਰ ਗੁਰਬਚਨ ਸਿੰਘ ਨੂੰ ਉਸ ਸਮੇ ਲੱਗਾ ਜਦੋਂ ਉਨ੍ਹਾਂ ਵੱਲੋਂ ਦੋ ਵਜੇ ਦੇ ਕਰੀਬ ਅੱਜ ਸ਼ੁੱਕਰਵਾਰ ਨੂੰ ਗੁਰੂ ਘਰ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਵੇਖਿਆ ਕਿ ਪ੍ਰਕਾਸ਼ ਕੀਤੇ ਗਏ ਪਵਿੱਤਰ ਸਰੂਪ ਅਗਨ ਭੇਟ ਹੋ ਗਏ ਹਨ।

ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦੀ ਜਾਣਕਾਰੀ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਦਿੱਤੀ ਗਈ ਅਤੇ ਤਾਲਾ ਖੋਲ੍ਹ ਕੇ ਅੱਗ ਉਪਰ ਪਿੰਡ ਨਿਵਾਸੀਆ ਦੀ ਮਦਦ ਨਾਲ ਕਾਬੂ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਗਿਆ ਹੈ, ਜਿਸ ਤੋਂ ਪਤਾ ਲਗਦਾ ਹੈ ਤੇ ਇਹ ਸਾਰਾ ਹਾਦਸਾ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ।