ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , 22 ਹੋਏ ਜਖਮੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਸਰਕਾਰ ਵੱਲੋਂ ਜਿਥੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਲੋਕਾਂ ਦੀ ਕੀਮਤੀ ਜਾਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਬਹੁਤ ਸਾਰੇ ਪਰਿਵਾਰਾਂ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਕਾਰਨ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਕਿਉਂਕਿ ਬਚਪਨ ਬਾਰੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਘਰਾਂ ਦੇ ਪਰਿਵਾਰਕ ਮੈਂਬਰ ਹਮੇਸ਼ਾ ਲਈ ਚਲੇ ਜਾਂਦੇ ਹਨ ਜੋ ਘਰ ਦੇ ਵਿਚ ਇੱਕੋ ਇੱਕ ਕਮਾਈ ਦਾ ਜ਼ਰੀਆ ਹੁੰਦੇ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਥੇ ਕਹਿਰ ਵਾਪਰਿਆ ਹੈ। ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਤੇ 22 ਲੋਕ ਜਖਮੀ ਹੋਏ ਹਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਲਿਕਾ ਜੀ.ਟੀ. ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।

ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ 9 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ ਅਤੇ ਉਸ ਤੋਂ ਇਲਾਵਾ 22 ਜ਼ਖ਼ਮੀ ਹੋ ਗਏ ਹਨ। ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਬਾਬਾ ਬੁੱਢਾ ਸਾਹਿਬ ਲਈ ਸੰਗਤ ਨਾਲ ਭਰੀ ਟਰੈਕਟਰ – ਟਰਾਲੀ ਬਾਬਾ ਬੁੱਢਾ ਸਾਹਿਬ ਦੇ ਮੇਲੇ ‘ਤੇ ਜਾ ਰਹੀ ਸੀ।

ਉਸ ਸਮੇਂ ਹੀ ਰਸਤੇ ਵਿਚ ਦੇਰ ਰਾਤ ਕਰੀਬ 1.30 ਵਜੇ ਸੰਗਤ ਦੇ ਵਾਹਨ ਨੂੰ ਘੋੜੇ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਕਾਰਨ ਮੌਕੇ ਤੇ ਹੀ 9 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ 22 ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੇ ਵੱਖ – ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜੋ ਕਿ ਇਸ ਸਮੇਂ ਜੇਰੇ ਇਲਾਜ ਹਨ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।