ਪੰਜਾਬ ਚ ਇਥੇ ਵਾਪਰਿਆ ਕਹਿਰ ਹੋਈਆਂ ਏਨੇ ਨੌਜਵਾਨਾਂ ਦੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆ ਦੇ ਕਾਰਨ ਆਏ ਦਿਨ ਹੀ ਸ਼ੌਕ ਦੀਆਂ ਖਬਰਾਂ ਆ ਰਹੀਆਂ ਹਨ। ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਬਹੁਤ ਸਾਰੇ ਪਰਵਾਰਾਂ ਵਿੱਚ ਸ਼ੌਕ ਪੈਦਾ ਕਰ ਦਿੰਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਇਸ ਸਮੇਂ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਵਧੇਰੇ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਭਾਰੀ ਧੁੰਦ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉਥੇ ਹੀ ਕੁਝ ਨੌਜਵਾਨਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਦਾ ਖਮਿਆਜਾ ਪਿਛੋਂ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ ਅਤੇ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਐਨੇ ਨੌਜਵਾਨਾਂ ਦੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਸਟੇਟ ਹਾਈਵੇ ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਪਿੰਡ ਮੁੰਜਾਲ ਦੇ ਨਜ਼ਦੀਕ ਵਾਪਰਿਆ ਹੈ , ਜਿੱਥੇ ਇੱਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਈ ਹੈ। ਇਹ ਟੱਕਰ ਉਸ ਸਮੇਂ ਹੋਈ ਜਦੋਂ ਫੌਜ ਤੋਂ ਛੁੱਟੀ ਤੇ ਆਏ 21 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ ਲਵੀ ਨਿਵਾਸੀ ਪਿੰਡ ਦੁੱਲਬਾ ਆਪਣੇ ਪਿੰਡ ਦੇ ਹੀ ਤਿੰਨ ਹੋਰ ਨੌਜਵਾਨ ਦੋਸਤਾਂ ਦੇ ਨਾਲ ਸੋਪਿੰਗ ਕਰਨ ਲਈ ਆਪਣੇ ਪਿੰਡ ਤੋਂ ਪਟਿਆਲਾ ਜਾ ਰਹੇ ਸਨ।

ਉਸ ਸਮੇਂ ਉਸ ਦੇ ਨਾਲ ਉਸ ਦੇ ਦੋਸਤ ਸੁਲੱਖਣ ਸਿੰਘ 24 ਸਾਲ, ਜਸਵੀਰ ਸਿੰਘ 22 ਸਾਲ, ਅਤੇ ਲਖਵੀਰ ਸਿੰਘ 21 ਸਾਲਾ ਮੌਜੂਦ ਸਨ। ਜਦੋਂ ਇਹ ਸਾਰੇ ਨੌਜਵਾਨ ਆਪਣੀ ਕਾਰ ਦੇ ਵਿਚ ਪਿੰਡ ਮੁੰਜਾਲ ਕੋਲ ਪੁੱਜੇ ਤਾਂ, ਅਚਾਨਕ ਹੀ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਇਹ ਕਾਰ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਨੂੰ ਗੱਡੀ ਨੂੰ ਕੱਟ ਕੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਨੌਜਵਾਨਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ।

ਜਿਥੇ ਇੱਕ ਨੌਜਵਾਨ ਸੁਲੱਖਣ ਸਿੰਘ ਗੰਭੀਰ ਜ਼ਖ਼ਮੀ ਹੈ ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ ਉਥੇ ਹੀ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਗਿਆ ਹੈ ਕਿ ਛੁੱਟੀ ਤੇ ਆਇਆ ਇਸ ਫੌਜੀ ਨੌਜਵਾਨ ਵੱਲੋਂ ਆਪਣੇ ਕੈਂਪ ਵਿਚ ਵਾਪਸ ਜਾਣ ਲਈ ਚਾਰ ਤੋਂ ਪੰਜ ਦਿਨ ਹੀ ਬਾਕੀ ਰਹਿੰਦੇ ਸਨ। ਇਸ ਹਾਦਸੇ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।