ਆਈ ਤਾਜਾ ਵੱਡੀ ਖਬਰ
ਕੋਰੋਨਾ ਬਿਮਾਰੀ ਦੇ ਕਾਰਨ ਪੂਰੇ ਦੇਸ਼ ਭਰ ਵਿੱਚ ਰੋਜ਼ਾਨਾ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ। ਇਨ੍ਹਾਂ ਦੇ ਵਿੱਚ ਜ਼ਿਆਦਾਤਰ ਤੇ ਉਹ ਲੋਕ ਸ਼ਾਮਲ ਹੁੰਦੇ ਹਨ ਜੋ ਪਹਿਲਾਂ ਹੀ ਕਿਸੇ ਨਾ ਕਿਸੇ ਬਿਮਾਰੀ ਦੀ ਚਪੇਟ ਵਿੱਚ ਆ ਚੁੱਕੇ ਹੁੰਦੇ ਹਨ ਜਾਂ ਜੋ ਬਿਰਧ ਅਵਸਥਾ ਦੇ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬਿਮਾਰੀਆਂ ਨਾਲ ਲੜਨ ਅਤੇ ਰੋਕਥਾਮ ਕਰਨ ਦੀ ਸ਼ਕਤੀ ਬਹੁਤ ਘੱਟ ਚੁੱਕੀ ਹੁੰਦੀ ਹੈ।
ਪਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਬਹੁਤ ਸਾਰੇ ਨੌਜਵਾਨ ਮੁੰਡੇ-ਕੁੜੀਆਂ ਵੀ ਸ਼ਾਮਲ ਹੁੰਦੀਆਂ ਹਨ। ਜਿਨ੍ਹਾਂ ਦੀ ਇਸ ਬਿਮਾਰੀ ਨਾਲ ਹੋਈ ਮੌਤ ਦਾ ਸਦਮਾ ਕੁੱਝ ਜ਼ਿਆਦਾ ਹੀ ਗਹਿਰਾ ਹੁੰਦਾ ਹੈ। ਪੰਜਾਬ ਸੂਬੇ ਦੇ ਵਿੱਚ ਰੋਜ਼ਾਨਾ ਇਸ ਲਾਗ ਦੀ ਬਿਮਾਰੀ ਨਾਲ 10 ਤੋਂ 30 ਮੌਤਾਂ ਹੁੰਦੀਆਂ ਹਨ। ਜਿਸ ਵਿੱਚ ਅੱਜ ਇੱਕ 18 ਸਾਲ ਦੀ ਲੜਕੀ ਦੀ ਮੌਤ ਫਿਰੋਜ਼ਪੁਰ ਵਿਖੇ ਕੋਰੋਨਾ ਵਾਇਰਸ ਦੇ ਕਾਰਨ ਹੋਰ ਗਈ ਜਦ ਕਿ 6 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹੇ ਵਿੱਚ ਕੋਰੋਨਾ ਦੇ ਅੰਕੜਿਆਂ ਬਾਰੇ ਗੱਲ ਬਾਤ ਕਰਦੇ ਹੋਏ ਕਿਹਾ ਕਿ ਹੁਣ ਤੱਕ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 133 ਹੋ ਗਈ ਹੈ। ਜ਼ਿਲ੍ਹੇ ਭਰ ਵਿੱਚ ਹੁਣ ਤੱਕ 4,302 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿੱਚੋਂ 4,089 ਮਰੀਜ਼ ਪੂਰੀ ਤਰ੍ਹਾਂ ਸਿਹਤਮੰਦ ਹੋ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ।
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਸਿਰਫ਼ ਕੋਰੋਨਾ ਵਾਇਰਸ ਦੇ ਸੰਕਰਮਣ ਨਾਲ 80 ਮਰੀਜ਼ ਹੀ ਰਹਿ ਗਏ ਹਨ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਆਪਣੇ ਲੋਕਾਂ ਦੇ ਪ੍ਰਤੀ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸਬੰਧਿਤ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆ ਗਾਈਡਲਾਈਨਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਅਜਿਹੇ ਵਿੱਚ ਘਰ ਆਉਂਦੇ ਸਾਰ ਹੀ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋ ਕੇ ਸਾਫ ਕਰਨਾ, ਬਾਹਰ ਜਾਣ ਵੇਲੇ ਮਾਸਕ ਦਾ ਲਾਜ਼ਮੀ ਬਣਾਉਣਾ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਆਦ ਗਾਈਡਲਾਈਨਜ਼ ਦਾ ਪਾਲਣ ਕਰ ਕੇ ਅਸੀਂ ਸਹਿਜੇ ਹੀ ਇਸ ਬਿਮਾਰੀ ਤੋਂ ਬਚ ਸਕਦੇ ਹਾਂ।
Previous Postਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀ ਆਈ ਇਹ ਦੁਖਦਾਈ ਵੱਡੀ ਖਬਰ
Next Postਨੌਜਵਾਨ ਮੁੰਡੇ ਨੂੰ ਬਾਥਰੂਮ ਚ ਮਿਲੀ ਇਸ ਤਰਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ