ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 7 ਜੀਆਂ ਦੀ ਹੋਈ ਮੌਤ- ਇਲਾਕੇ ਚ ਛਾਇਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨੀਂ ਬਹੁਤ ਸਾਰੇ ਅਜਿਹੇ ਭਿਆਨਕ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਬਹੁਤ ਭਾਰੀ ਅਤੇ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ ਅਜਿਹੀਆਂ ਘਟਨਾਵਾਂ ਦਾ ਜਿੱਥੇ ਲੋਕਾਂ ਦੇ ਮਨ ਉੱਪਰ ਗਹਿਰਾ ਅਸਰ ਪੈਂਦਾ ਹੈ, ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਕਈ ਜਗ੍ਹਾ ਤੇ ਸੋਗ ਦੀ ਲਹਿਰ ਪੈਦਾ ਕਰਦੀਆਂ ਹਨ। ਜਿੱਥੇ ਕੁਝ ਹਾਦਸੇ ਆਪਣੇ ਆਪ ਵਾਪਰ ਜਾਂਦੇ ਹਨ ਉਥੇ ਹੀ ਕੁਝ ਘਟਨਾਵਾ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਵਾਪਰ ਜਾਂਦੀਆਂ ਹਨ ਜਿਸ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਜਾਨ ਤੱਕ ਚਲੇ ਜਾਂਦੀ ਹੈ। ਪੰਜਾਬ ਅੰਦਰ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ 7 ਪਰਿਵਾਰਕ ਮੈਂਬਰਾਂ ਦੀ ਮੌਤ ਹੋਈ ਹੈ, ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲ੍ਹਾ ਲੁਧਿਆਣਾ ਦੇ ਸਮਰਾਲਾ ਚੌਕ ਦੇ ਨੇੜੇ ਟਿੱਬਾ ਰੋਡ ਤੋਂ ਸਾਹਮਣੇ ਆਇਆ ਹੈ ਜਿਥੇ ਇਹ ਘਟਨਾ ਮੱਕੜ ਕਲੋਨੀ ਵਿੱਚ ਵਾਪਰੀ ਹੈ। ਦੱਸਿਆ ਗਿਆ ਹੈ ਕਿ ਮੰਗਲਵਾਰ ਦੀ ਦੁਪਹਿਰ ਨੂੰ ਅੱਗ ਲੱਗਣ ਦੀ ਘਟਨਾ 3:45 ਮਿੰਟ ਤੇ ਵਾਪਰੀ ਹੈ ਜਿੱਥੇ ਕੂੜੇ ਦੇ ਢੇਰਾਂ ਦੇ ਕੋਲ ਬਣੀ ਇਕ ਝੁੱਗੀ ਵਿਚ ਅਚਾਨਕ ਹੀ ਅੱਗ ਲੱਗ ਗਈ। ਜਿੱਥੇ ਇਸ ਝੁੱਗੀ ਦੇ ਵਿੱਚ ਇਕ ਬਿਹਾਰ ਦਾ ਰਹਿਣ ਵਾਲਾ ਪਰਿਵਾਰ ਰਹਿ ਰਿਹਾ ਸੀ। ਜਿੱਥੇ ਪਤੀ ਪਤਨੀ ਤੋਂ ਇਲਾਵਾ ਉਨ੍ਹਾਂ ਦੇ 6 ਬੱਚੇ ਵੀ ਇਸ ਝੁੱਗੀ ਵਿਚ ਰਹਿ ਰਹੇ ਸਨ।

ਇਹ ਅੱਗ ਇੰਨੀ ਭਿਆਨਕ ਸੀ ਕਿ ਝੁੱਗੀ ਦੇ ਵਿੱਚ ਮਜੂਦ ਪਰਿਵਾਰਕ ਮੈਂਬਰਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ। ਇਸ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਪਰਿਵਾਰ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਪੰਜ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਸਾਰੇ ਲੋਕ ਜਿਊਂਦੇ ਹੀ ਅੱਗ ਲੱਗਣ ਕਾਰਨ ਸੜ ਗਏ ਹਨ। ਜਦ ਕਿ ਇਸ ਪਰਿਵਾਰ ਦਾ ਵੱਡਾ ਬੇਟਾ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ ਜਿਸ ਦੀ ਇਸ ਹਾਦਸੇ ਵਿਚ ਜਾਨ ਬਚ ਗਈ ਹੈ।

ਲੋਕਾਂ ਵੱਲੋਂ ਜਿੱਥੇ ਪਾਣੀ ਦੇ ਨਾਲ ਅੱਗ ਨੂੰ ਬੁਝਾਉਣ ਦੀਆਂ ਕੋਸਿਸ਼ਾਂ ਕੀਤੀਆਂ ਗਈਆਂ, ਉੱਥੇ ਹੀ ਇਸ ਭਿਆਨਕ ਅੱਗ ਉਪਰ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮਾਂ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਉਥੇ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।