ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ 6 ਸਾਲਾਂ ਦੇ ਬੱਚੇ ਦੀ ਹੋਈ ਮੌਕੇ ਤੇ ਹੀ ਮੌਤ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਹਾਦਸਿਆਂ ਨੂੰ ਰੋਕੇ ਜਾਣ ਵਾਸਤੇ ਜਗ੍ਹਾ-ਜਗ੍ਹਾ ਨਾਕੇ ਲਗਾਏ ਜਾਂਦੇ ਹਨ ਅਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਅਤੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਭ ਦੇ ਬਾਵਜੂਦ ਵੀ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ। ਸੜਕੀ ਆਵਾਜਾਈ ਉਪਰਾਲੇ ਵੱਲੋਂ ਵੀ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਪਰ ਲੋਕਾਂ ਵੱਲੋਂ ਉਨ੍ਹਾਂ ਨਿਯਮਾਂ ਦੀ ਵਰਤੋਂ ਚਲਾਉਂਦੇ ਸਮੇਂ ਕੀਤੀ ਨਹੀਂ ਜਾਂਦੀ। ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਸਾਹਮਣੇ ਆਉਣ ਵਾਲੇ ਅਜਿਹੇ ਦਰਦਨਾਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਹ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ 6 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਜਲੰਧਰ ਦੇ ਹਲਕਾ ਫਿਲੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਣ ਕਾਰਨ ਹੈ ਕਿ ਛੇ ਸਾਲਾ ਬੱਚੇ ਦੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇ 44 ਤੇ ਇੱਕ ਬਲੈਰੋ ਕਾਰ ਨੂੰ ਇੱਕ ਟਰੱਕ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਅੱਜ ਸਵੇਰੇ ਤੜਕੇ ਵਾਪਰਿਆ ਹੈ ਜਿੱਥੇ ਇਹ ਹਾਦਸਾ ਇੰਨਾ ਭਿਆਨਕ ਸੀ ਉਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਕਾਰ ਵਿਚ ਸਵਾਰ 6 ਸਾਲਾ ਮਾਸੂਮ ਬੱਚੇ ਏਕਮ ਦੀ ਮੌਤ ਹੋ ਗਈ। ਜਦਕਿ ਕਾਰ ਵਿੱਚ ਸਵਾਰ ਦੂਜਾ ਬੱਚਾ ਅਤੇ ਕਾਰ ਚਾਲਕ ਮਨਜੀਤ ਸਿੰਘ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜੋ ਕਿ ਜਲੰਧਰ ਦੇ ਰਹਿਣ ਵਾਲੇ ਹਨ। ਜਿਨ੍ਹਾਂ ਵਿੱਚ ਕਾਰ ਚਾਲਕ ਮਨਜੀਤ ਸਿੰਘ ਨੂੰ ਗੰਭੀਰ ਹਾਲਤ ਦੇ ਕਾਰਨ ਜਲੰਧਰ ਦਾਖਲ ਕਰਾਇਆ ਗਿਆ ਹੈ।

ਦੂਜੇ ਬੱਚੇ ਦੀ ਹਾਲਤ ਸਥਿਰ ਹੈ ਅਤੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕਰਕੇ ਸੀਮੈਂਟ ਲੋਡ ਕੀਤੇ ਹੋਏ ਟ੍ਰੈਫਿਕ ਮੁਕਾਬਲੇ ਵਿੱਚ ਲੈ ਲਿਆ ਗਿਆ ਹੈ ਉਥੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਮ੍ਰਿਤਕ ਬੱਚੇ ਦੀ ਲਾਸ਼ ਨੂੰ ਵੀ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।