ਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ, 1 ਬੱਚੇ ਸਣੇ ਹੋਈ 3 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀਆ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਦੁਨੀਆਂ ਤੋਂ ਤੁਰ ਗਏ ਹਨ। ਇਨ੍ਹਾਂ ਵਿੱਚ ਦੋ ਦਿਨਾਂ ਦੇ ਦੌਰਾਨ ਜਿੱਥੇ ਰਖੜੀ ਦਾ ਤਿਉਹਾਰ ਹੋਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਵਲੋ ਆਉਣ ਜਾਣ ਦੇ ਚਲਦਿਆਂ ਹੋਇਆਂ ਅਜੇਹੇ ਹਾਦਸੇ ਵੀ ਵਾਪਰੇ ਹਨ।

ਹੁਣ ਇੱਥੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਇਕ ਬੱਚੇ ਸਣੇ ਤਿੰਨ ਦੀ ਮੌਤ ਹੋਈ ਹੈ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਸਤਨੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਬੀਤੀ ਰਾਤ ਇੱਕ ਗੱਡੀ ਅਤੇ ਇਕ ਕੈਂਟਰ ਦੇ ਵਿਚਾਲੇ ਹੋਈ ਭਿਆਨਕ ਟੱਕਰ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਰਵਾਰ ਆਪਣੀ ਗੱਡੀ ਵਿਚ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹੁਸ਼ਿਆਰਪੁਰ ਜਾ ਰਿਹਾ ਸੀ।

ਜਦੋਂ ਇਨ੍ਹਾਂ ਦੀ ਗੱਡੀ ਸਤਨੌਰ ਦੇ ਨਜ਼ਦੀਕ ਪਹੁੰਚੀ ਤਾਂ ਮਾਹਿਲ਼ਪੁਰ ਸਾਈਡ ਤੋਂ ਆ ਰਹੇ ਇਕ ਕੈਂਟਰ ਵੱਲੋਂ ਉਨ੍ਹਾਂ ਦੀ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਜ਼ਖਮੀ ਹੋਏ ਸਾਰੇ ਜ਼ਖਮੀਆਂ ਨੂੰ ਗੜ੍ਹਸ਼ੰਕਰ ਅਤੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।

ਜਿੱਥੇ ਹਰਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪੰਜੋਰ, 30 ਸਾਲਾ ਨੀਤੂ ਪਤਨੀ ਸੌਰਵ , 33 ਸਾਲਾ ਸੌਰਭ ਅਤੇ 6 ਸਾਲਾ ਸੱਚਨੂਰ ਸਿੰਘ ਪੁੱਤਰ ਰਵਿੰਦਰ ਸਿੰਘ ਹਸਪਤਾਲ ਵਿਚ ਜੇਰੇ ਇਲਾਜ ਹਨ। ਜਦ ਕਿ 40 ਸਾਲਾ ਰਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਤੇ 32 ਸਾਲਾ ਵਿਦਿਆ ਰਾਣੀ ਪਤਨੀ ਰਵਿਦਰ ਸਿੰਘ, ਤੇ ਇਕ ਸਾਲਾ ਜੈਵਿਕ ਦੀ ਘਟਨਾ ਸਥਨ ਤੇ ਮੌਤ ਹੋ ਗਈ ਹੈ। ਉੱਥੇ ਹੀ ਕੈਂਟਰ ਚਾਲਕ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।