ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇਲਾਕੇ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟੀਆਂ, ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਉਥੇ ਹੀ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੁੰਦਾ ਹੈ। ਆਏ ਦਿਨ ਇਹ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ। ਪਰ ਕਈ ਵਾਰ ਅਜਿਹੇ ਹਾਦਸੇ ਅਚਾਨਕ ਕੀ ਵਾਪਰ ਜਾਂਦੇ ਹਨ ਜਿਥੇ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕੰਮ ਕਾਰ ਦੇ ਦੌਰਾਨ ਵਾਪਰਨ ਵਾਲੇ ਅਜਿਹੇ ਹਾਦਸੇ ਹੋਰ ਲੋਕਾਂ ਵਿੱਚ ਵੀ ਡਰ ਪੈਦਾ ਕਰ ਦਿੰਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਪੰਜਾਬ ਵਿਚ ਇਥੇ ਹੁਣ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇਲਾਕੇ ਵਿੱਚ ਇਮਾਰਤਾਂ ਦੀਆਂ ਖਿੜਕੀਆਂ ਵੀ ਟੁੱਟ ਗਈਆਂ, ਜਿੱਥੇ ਇਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਹਾਦਸਾ ਪਠਾਨਕੋਟ ਦੇ ਨਜ਼ਦੀਕ ਬੁੰਗਲ ਬਧਾਨੀ ਕੋਲ ਸਥਿੱਤ ਦ ਵਾਈਟ ਮੈਡੀਕਲ ਕਾਲਜ ਤੋਂ ਸਾਹਮਣੇ ਆਇਆ ਹੈ। ਜਿੱਥੇ ਮੈਡੀਕਲ ਕਾਲਜ ਵਿੱਚ ਬੀਤੀ ਰਾਤ ਆਕਸੀਜਨ ਸਿਲੰਡਰ ਬਦਲਦੇ ਸਮੇਂ ਉਸ ਵਿੱਚ ਬਲਾਸਟ ਹੋਣ ਕਾਰਨ ਆਕਸੀਜਨ ਦਾ ਸਿਲੰਡਰ ਬਦਲਣ ਵਾਲੇ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ।

ਉਥੇ ਹੀ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕੇ ਧਮਾਕੇ ਦੇ ਕਾਰਨ ਇਲਾਕੇ ਦੇ ਵਿੱਚ ਹਸਪਤਾਲ ਦੇ ਨਜ਼ਦੀਕ ਸਾਰੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁਟ ਗਏ। ਉੱਥੇ ਹੀ ਇਸ ਧਮਾਕੇ ਦੇ ਕਾਰਣ ਜ਼ਖਮੀ ਹੋਏ ਮਰੀਜਾ ਨੂੰ ਦੂਸਰੀ ਇਮਾਰਤ ਵਿੱਚ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਅਚਾਨਕ ਹੀ ਆਕਸੀਜਨ ਦਾ ਸਿਲੰਡਰ ਫਟਣ ਕਾਰਨ ਇਹ ਹਾਦਸਾ ਵਾਪਰ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਏਸੀਪੀ ਸ਼ੁਭਮ ਅਗਰਵਾਲ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ ਗਈ ਹੈ। ਉਹਨਾਂ ਨੇ ਆਖਿਆ ਕਿ ਇਹ ਹਾਦਸਾ ਕਿਵੇਂ ਹੋਇਆ ਇਸ ਦੀ ਪੂਰੀ ਜਾਂਚ ਐਕਸਪਰਟ ਵੱਲੋਂ ਕੀਤੀ ਜਾ ਰਹੀ ਹੈ। ਵਾਪਰੇ ਇਸ ਹਾਦਸੇ ਕਾਰਨ ਪਠਾਨਕੋਟ ਦੇ ਇਸ ਮੈਡੀਕਲ ਕਾਲਜ ਵਿੱਚ ਸੋਗ ਦੀ ਲਹਿਰ ਫੈਲ ਗਈ।