ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈ ਏਦਾਂ ਦਰਦਨਾਕ ਤਰੀਕੇ ਨਾਲ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਸੜਕੀ ਹਾਦਸਿਆਂ ਵਿੱਚ ਹਰ ਰੋਜ਼ ਇਨ੍ਹਾਂ ਜਿਆਦਾ ਇਜ਼ਾਫਾ ਹੁੰਦਾ ਜਾ ਰਿਹਾ ਹੈ ਕਿ ਹਰ ਰੋਜ਼ ਲੋਕ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ । ਬੇਸ਼ੱਕ ਸਮੇਂ ਸਮੇਂ ਤੇ ਸਰਕਾਰਾਂ ਅਤੇ ਪ੍ਰਸ਼ਾਸਨ ਵਲੋ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਸੁਚੇਤ ਵੀ ਕੀਤਾ ਜਾਂਦਾ ਹੈ । ਲਗਾਤਾਰ ਜਾਗਰੂਕ ਕਰਨ ਦੇ ਬਾਵਜੂਦ ਵੀ ਲੋਕ ਅਣਗਹਿਲੀਆਂ ਤੇ ਲਾਪ੍ਰਵਾਹੀਆਂ ਵਰਤਦੇ ਹਨ ਤੇ ਇਨ੍ਹਾਂ ਅਣਗਹਿਲੀਆਂ ਅਤੇ ਲਾਪਰਵਾਹੀਆਂ ਕਾਰਨ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ ।

ਕਈ ਵਾਰ ਕੁਝ ਹਾਦਸੇ ਅਜਿਹੇ ਵਾਪਰਦੇ ਹਨ ਜੋ ਦਿਲ ਝੰਜੋੜ ਕੇ ਰੱਖ ਦਿੰਦੇ ਹਨ ਤੇ ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸ਼ਾਹਕੋਟ ਮਲਸੀਆਂ ਤੋਂ ਸਾਹਮਣੇ ਆਇਆ , ਜਿੱਥੇ ਕਿ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰੌਸ਼ਨ ਲਾਲ ਵਾਸੀ ਹਾਜੀਪੁਰ ਕੌਮੀ ਸ਼ਾਹ ਮਾਰਗ ਤੇ ਪੈਦਲ ਜਾ ਰਿਹਾ ਸੀ ਕਿ ਉਸੇ ਦੌਰਾਨ ਇੱਕ ਮਨਪ੍ਰੀਤ ਕੌਰ ਨਾਂ ਦੀ ਔਰਤ ਹਾਈਵੇ ਦੀ ਜਾ ਰਹੀ ਸੀ, ਉਸੇ ਸਮੇਂ ਸਾਹਮਣੇ ਤੋਂ ਤੇਜ਼ ਰਫ਼ਤਾਰ ਕਾਰ ਨੂੰ ਵੇਖ ਕੇ ਜਦੋਂ ਮਨਪ੍ਰੀਤ ਕੌਰ ਆਪਣੀ ਸਕੂਟਰੀ ਨਾਲ ਹਾਈਵੇ ਤੇ ਜਾ ਪਹੁੰਚੀ ਤਾ ਉਸੇ ਦੌਰਾਨ ਕਰ ਤੇ ਸਕੂਟਰ ਦੀ ਆਪਸ ਵਿੱਚ ਜ਼ੋਰ ਨਾਲ ਟੱਕਰ ਹੋਈ।

ਜਿਸ ਦੇ ਚੱਲਦੇ ਕਾਰ ਦੀਆਂ ਕਈ ਪਲਟੀਆਂ ਲੱਗੀਆਂ ਤੇ ਕਾਰ ਵਿਚ ਬੈਠੇ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਇੰਨਾ ਹੀ ਨਹੀਂ ਸਗੋਂ ਸੜਕ ਤੇ ਜਾ ਰਹੇ ਰੌਸ਼ਨ ਲਾਲ ਦੀ ਮੌਤ ਹੋ ਗਈ । ਜਦ ਕਿ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਹਨਾ ਨੂੰ ਮੌਕੇ ਤੇ ਸਿਵਲ ਹਸਪਤਾਲ ਪਹੁੰਚਾਇਆ ਗਿਆ ।

ਜਿੱਥੇ ਡਾਕਟਰਾਂ ਦੇ ਵੱਲੋਂ ਰੌਸ਼ਨ ਲਾਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਸਕੂਟਰੀ ਸਵਾਰ ਔਰਤ ਨੂੰ ਇਲਾਜ ਲਈ ਜਲੰਧਰ ਭੇਜ ਦਿੱਤਾ ਗਿਆ ਹੈ । ਫਿਲਹਾਲ ਬਾਕੀ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ । ਉੱਥੇ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।