ਆਈ ਤਾਜ਼ਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ, ਜੋ ਕੇ ਵਾਹਨ ਚਾਲਕਾਂ ਲਈ ਲਾਜਮੀ ਹੁੰਦੇ ਹਨ। ਵਾਹਨ ਚਾਲਕ ਵੱਲੋਂ ਜਿੱਥੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਬਹੁਤ ਸਾਰੇ ਸੜਕ ਹਾਦਸੇ ਉਨ੍ਹਾਂ ਵਾਹਨ ਚਾਲਕਾਂ ਦੀ ਅਣਗਹਿਲੀ ਸਦਕਾ ਵਾਪਰ ਜਾਂਦੇ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਦਾ ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਉਥੇ ਹੀ ਕੁਝ ਹਾਦਸੇ ਅਚਾਨਕ ਇਸ ਤਰ੍ਹਾਂ ਵਾਪਰਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਵਿਚ ਹੁਣ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਦੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਮੁੱਦਕੀ ਬਾਘਾਪੁਰਾਣਾ ਨੈਸ਼ਨਲ ਹਾਈਵੇ ਤੇ ਸਥਿਤ ਅਨਾਜ ਮੰਡੀ ਲੰਗੇਆਣਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੜਕ ਤੇ ਅਵਾਰਾ ਘੁੰਮ ਰਹੇ ਪਸ਼ੂਆਂ ਦੀ ਚਪੇਟ ਵਿੱਚ ਆਉਣ ਕਾਰਨ ਇਕ ਕੈਂਟਰ ਡਰਾਈਵਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਜਿੱਥੇ ਅਵਾਰਾ ਪਸ਼ੂਆਂ ਦੇ ਅਚਾਨਕ ਅੱਗੇ ਆ ਜਾਣ ਕਾਰਨ ਇਹ ਕੈਂਟਰ ਬੇਕਾਬੂ ਹੋ ਗਿਆ ਸੀ ਅਤੇ ਮੰਡੀ ਵਿੱਚ ਪਲਟ ਗਿਆ। ਉੱਥੇ ਹੀ ਇਸ ਕੈਂਟਰ ਦੇ ਹੇਠਾਂ ਆਉਣ ਵਾਲੇ ਇਕ ਲੇਬਰ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਵਰਨਜੀਤ ਸਿੰਘ ਬੱਸੀ ਲੰਗੇਆਣਾ ਖੁਰਦ ਮੰਡੀ ਵਜੋਂ ਹੋਈ ਹੈ। ਜੋ ਮੰਡੀ ਵਿੱਚ ਇੱਕ ਆੜਤੀਏ ਦੇ ਕੋਲ਼ ਕਣਕ ਦੀ ਛਣਾਈ ਦਾ ਕੰਮ ਕਰਦਾ ਸੀ।
ਜਿਸ ਸਮੇਂ ਇਹ ਮਜ਼ਦੂਰ ਆਪਣਾ ਕੰਮ ਕਰ ਰਿਹਾ ਸੀ ਤਾਂ ਉਸ ਸਮੇਂ ਹੀ ਇਹ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
Previous Postਇਥੇ ਵਾਪਰੀ ਰੂਹ੍ਹ ਕੰਬਾਊ ਘਟਨਾ, ਨਹਿਰ ਚ ਡਿੱਗੀ ਕਾਰ ਹੋਇਆ ਮੌਤਾਂ, ਪਈਆਂ ਭਾਜੜਾਂ
Next Postਪੰਜਾਬ ਚ ਵਜੀ ਖਤਰੇ ਦੀ ਘੰਟੀ, 24 ਘੰਟਿਆਂ ਚ ਆਏ ਏਨੇ ਕਰੋਨਾ ਦੇ ਨਵੇਂ ਮਾਮਲੇ , ਸਰਕਾਰ ਪਈ ਚਿੰਤਾ ਚ