ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ- ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕੀਤਾ ਹੰਗਾਮਾ

ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਜਿਹੀ ਅਣਗਹਿਲੀ ਵਰਤੀ ਜਾਂਦੀ ਹੈ ਜਿਥੇ ਬਹੁਤ ਸਾਰੇ ਹਾਦਸਿਆਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਬੇਕਸੂਰਾ ਦੀ ਜਾਨ ਚਲੇ ਜਾਂਦੀ ਹੈ। ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤਣ ਦੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਨਿਯਮ ਵੀ ਬਣਾਏ ਗਏ ਹਨ।

ਪਰ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਜੀ ਦੇ ਚਲਦਿਆਂ ਹੋਇਆਂ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਨਾਲ ਮ੍ਰਿਤਕ ਦੇ ਰਿਸ਼ਤੇਦਾਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੋਹੀਆ ਸੁਲਤਾਨਪੁਰ ਲੋਧੀ ਰੋਡ ਤੇ ਪੈਂਦੇ ਪਿੰਡ ਦੀਪੇਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਜੈਨਪੁਰ ਦਾ ਰਹਿਣ ਵਾਲਾ 50 ਸਾਲਾਂ ਮਨਜੀਤ ਸਿੰਘ ਪੁੱਤਰ ਜੱਗਾ ਰਾਮ ਵਾਸੀ ਆਪਣੇ ਮੋਟਰਸਾਈਕਲ ਤੇ ਆਪਣੇ ਪੋਤੇ ਪੋਤੀਆਂ ਨੂੰ ਮਿਲਣ ਲਈ ਦੀਪੇਵਾਲ ਵੱਲ ਜਾ ਰਿਹਾ ਸੀ, ਜਿਸ ਸਮੇਂ ਉਹ ਪਿੰਡ ਦੇ ਬੱਸ ਸਟੈਂਡ ਦੇ ਨਜ਼ਦੀਕ ਪਹੁੰਚਿਆ ਸੀ ਅਤੇ ਮੋੜ ਕੱਟਣ ਲਗਾ ਤਾਂ ਉਸ ਸਮੇ ਹੀ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ। ਜਦੋਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਹੰਗਾਮਾ ਕੀਤਾ ਗਿਆ ਅਤੇ ਕਾਰ ਚਾਲਕ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿਥੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈਣ ਦਾ ਭਰੋਸਾ ਦਿਵਾਇਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਇਆ ਗਿਆ ਉਸ ਤੋਂ ਬਾਅਦ ਵਿਚ ਉਹਨਾਂ ਨੂੰ ਘਰ ਭੇਜਿਆ ਗਿਆ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।