ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਈ 2 ਸਕੇ ਭਰਾਵਾਂ ਸਮੇਤ 3 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਜਿੱਥੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਉਥੇ ਹੀ ਇਸ ਤਰ੍ਹਾਂ ਦੇ ਹਾਦਸੇ ਦੀ ਚਪੇਟ ਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਆਪਣੀ ਸੁਰੱਖਿਆ ਵਾਸਤੇ ਅਹਿਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਪਰ ਲੋਕਾਂ ਵੱਲੋਂ ਅੱਗੇ ਵਧਣ ਦੀ ਕਾਹਲ ਦੇ ਵਿੱਚ ਅਜਿਹੀਆਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਈ 2 ਸਕੇ ਭਰਾਵਾਂ ਸਮੇਤ 3 ਦੀ ਮੌਤ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਦਰਦਨਾਕ ਹਾਦਸਾ ਰੂਪਨਗਰ ਦੇ ਅਧੀਨ ਆਉਣ ਵਾਲੇ ਪਿੰਡ ਸਰਸਾ ਨੰਗਲ ‘ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਭਿਆਨਕ ਸੜਕ ਹਾਦਸਾ ਉਸ ਸਮੇਂ ਹੋਇਆ ਜਦੋਂ ਸੜਕ ਤੇ ਖੜ੍ਹੇ ਟਿੱਪਰ ਨਾਲ ਕਾਰ ਦੀ ਭਿਆਨਕ ਟੱਕਰ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਦੌਰਾਨ ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਮਰਨ ਵਾਲੇ ਮ੍ਰਿਤਕਾਂ ਦੀ ਪਹਿਚਾਣ ਹਿਮਾਚਲ ਦੇ ਪਿੰਡ ਕਲਸੇਹਰਾ ਦੇ ਰਹਿਣ ਵਾਲੇ ਨਿਵਾਸੀਆ ਵਜੋਂ ਹੋਈ ਹੈ।

ਜੋ ਪੰਜਾਬ ਦੇ ਵਿੱਚ ਨੰਗਲ ਦੇ ਨਾਲ ਹੀ ਲਗਦੇ ਹਿਮਾਚਲ ਦੇ ਇੱਕ ਪਿੰਡ ਤੋ ਸਨ। ਇਸ ਹਾਦਸੇ ਵਿਚ ਜਿਥੇ 3 ਨੌਜਵਾਨਾਂ ਦੀ ਮੌਤ ਹੋਈ ਹੈ ਉਹਨਾਂ ਵਿਚੋਂ ਇਕ ਹੀ ਪਰਿਵਾਰ ਦੇ ਦੋ ਸਕੇ ਭਰਾ ਦੱਸੇ ਗਏ ਹਨ। ਤੀਸਰਾ ਨੌਜਵਾਨ ਵੀ ਉਸੇ ਪਿੰਡ ਦਾ ਰਹਿਣ ਵਾਲਾ ਸੀ। ਕਾਰ ਅਤੇ ਟਿੱਪਰ ਦੇ ਵਿਚਕਾਰ ਹੋਈ ਭਿਆਨਕ ਟੱਕਰ ਦੀ ਖਬਰ ਪੁਲਿਸ ਨੂੰ ਮਿਲੀ ਤਾਂ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ।

ਜਿੱਥੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲੀਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਮ੍ਰਿਤਕਾਂ ਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।