ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅ-ਣ-ਗ-ਹਿ-ਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਸ ਸਾਲ ਦੇ ਇਨ੍ਹਾਂ ਦੋ ਮਹੀਨਿਆਂ ਦੇ ਅੰਦਰ ਬਹੁਤ ਸਾਰੇ ਸੜਕ ਹਾਦਸੇ ਬਹੁਤ ਸਾਰੇ ਕਾਰਨਾਂ ਦੇ ਚਲਦੇ ਹੋਏ ਵਾਪਰੇ ਹਨ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਜਿਸ ਵਿਚ ਮੌਤ ਦਾ ਤਾਂਡਵ ਹੋਇਆ, ਤੇ ਸੋਗ ਦੀ ਲਹਿਰ ਛਾ ਗਈ ਹੈ। ਨਿੱਤ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿੱਥੇ ਅੱਜ ਮਹਿਲਾ ਦਿਵਸ ਮੌਕੇ ਦਿੜ੍ਹਬਾ ਮੰਡੀ ਸ਼ਹਿਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਅੱਡੇ ‘ਤੇ ਪੀ. ਆਰ. ਟੀ. ਸੀ. ਬੱਸ ਹੇਠ ਆਉਣ ਨਾਲ ਪਿੰਡ ਲਾਡਬਨ ਜਾਰਾ ਖ਼ੁਰਦ ਮਹਿਲਾ ਪੰਚ ਦੀ ਮੌਤ ਹੋ ਗਈ।

ਜਿਸ ਕਾਰਨ ਉਸ ਜਗ੍ਹਾ ਤੇ ਹਾਹਾਕਾਰ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ, ਜੋ ਪੰਚ ਚਰਨਜੀਤ ਕੌਰ ਦਿੜ੍ਹਬਾ ਵਿਖੇ ਬੀ. ਡੀ. ਪੀ. ਓ. ਬਲਾਕ ਵਿਚ ਹਰਭਜਨ ਸਿੰਘ ਨਾਲ ਮੋਟਰ ਸਾਈਕਲ ‘ਤੇ ਪੰਚਾਇਤਾਂ ਦੇ ਸਿਖਲਾਈ ਕੈਂਪ ‘ਚ ਆਈ ਸੀ ਅਤੇ ਇਸੇ ਦੌਰਾਨ ਉਹ ਬੱਸ ਅੱਡੇ ਨੇੜੇ ਬੱਸ ਹੇਠ ਆ ਗਈ। ਪੰਚ ਚਰਨਜੀਤ ਕੌਰ ਦੀ ਇਸ ਹਾਦਸੇ ਦੌਰਾਨ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਦਿੜ੍ਹਬਾ ਥਾਣੇ ਦੀ ਪੁਲਿਸ ਨੇ ਬੱਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।