ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।
ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ, ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਗੁਰੂ ਹਰਸਹਾਏ ਵਿੱਚ ਵਾਪਰਿਆ ਹੈ। ਜਦੋਂ ਬੀਤੀ ਰਾਤ ਦੋ ਕਾਰਾ ਵਿਚਕਾਰ ਟੱਕਰ ਹੋ ਗਈ। ਇਸ ਘਟਨਾ ਵਿੱਚ ਕਾਰ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਝ ਲੋਕ ਕਾਰ ਵਿੱਚ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਦੇ ਘਰ ਤੋਂ ਹੋ ਕੇ ਵਾਪਸ ਆਪਣੇ ਘਰ ਜਾ ਰਹੇ ਸਨ। ਇਸ ਕਾਰ ਵਿਚ ਗੁਲਜ਼ਾਰ ਸਿੰਘ ਪੁੱਤਰ ਚਿਮਨ ਸਿੰਘ, ਰਕੇਸ਼ ਸਿੰਘ ਪੁੱਤਰ ਗੁਲਜ਼ਾਰ ਸਿੰਘ, ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਸ਼ੇਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਮੋਹਨ ਕੇ ਉਤਾੜ ਸਵਾਰ ਸਨ।
ਜਦੋਂ ਇਹ ਸਭ ਕਾਰ ਸਵਾਰ ਪਿੰਡ ਲਮੋਚੜ ਕਲਾਂ ਨਜ਼ਦੀਕ ਪਹੁੰਚੇ ਤਾਂ ਅੱਗੇ ਤੋਂ ਆ ਰਹੀ ਇਕ ਹੋਰ ਕਾਰ ਨਾਲ ਟੱਕਰ ਹੋ ਗਈ। ਇਹ ਹਾਦਸਾ ਇੰਨਾ ਜਬਰਦਸਤ ਸੀ ਕਿ ਇਸ ਘਟਨਾ ਵਿੱਚ ਗੁਲਜ਼ਾਰ ਸਿੰਘ ਪੁੱਤਰ ਚਿਮਨ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜਖ਼ਮੀ ਹੋਏ ਲੋਕਾਂ ਨੂੰ ਮੁਕਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹ ਸਭ ਜੇਰੇ ਇਲਾਜ ਹਨ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।
Previous Postਕਰਲੋ ਘਿਓ ਨੂੰ ਭਾਂਡਾ ਆਹ ਦੇਖਲੋ ਅਡਾਨੀ ਦੀ ਕੰਪਨੀ ਦਾ ਹਾਲ, ਏਦਾਂ ਬਣਾ ਰਹੇ ਦੁਨੀਆਂ ਨੂੰ ਮੂਰਖ
Next Postਖੇਤੀ ਕਨੂੰਨਾਂ ਦਾ ਵਿਰੋਧ ਕਰਦਿਆਂ ਮਿਲੀ ਇਸ ਤਰਾਂ ਮੌਤ, ਸਾਰੇ ਪਾਸੇ ਛਾਇਆ ਸੋਗ