ਆਈ ਤਾਜਾ ਵੱਡੀ ਖਬਰ
ਸੜਕ ਹਾਦਸਿਆ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਦਿਨ ਪਰ ਦਿਨ ਵਧਦੀ ਜਾ ਰਹੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਸੜਕ ਨਿਯਮਾਂ ਦੀ ਉਲੰਘਣਾ ਕਰਨਾ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਆਦਿ। ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਸਖ਼ਤ ਨਿਯਮ ਬਣਾਏ ਜਾਂਦੇ ਹਨ। ਪਰ ਸਖ਼ਤ ਨਿਯਮਾਂ ਦੇ ਬਾਵਜੂਦ ਵੀ ਇਹ ਹਾਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਅਤੇ ਲੋਕਾਂ ਦੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।
ਦਰਾਸਲ ਭਵਾਨੀਗੜ੍ਹ ਦੇ ਨਜ਼ਦੀਕ ਪਿੰਡ ਘਰਾਚੋਂ ਤੋਂ ਘੁੱਟੀ ਸਾਹਿਬ ਜਾਂਦੇ ਰੋਡ ਉੱਤੇ ਇਕ ਸੜਕ ਹਾਦਸਾ ਵਾਪਰ ਗਿਆ। ਇਹ ਸੜਕ ਹਾਦਸਾ ਮੋਟਰ ਸਾਈਕਲ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਨਾਲ ਵਾਪਰਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਦੌਰਾਨ ਮੋਟਰਸਾਇਕਲ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਜਦ ਮੋਟਰਸਾਈਕਲ ਦੀ ਪਿਛਲੀ ਸੀਟ ਤੇ ਬੈਠਾ ਵਿਅਕਤੀ ਜ਼ਖਮੀ ਹੋ ਗਿਆ।
ਜਿਨ੍ਹਾਂ ਨੂੰ ਮੌਕੇ ਤੇ ਜੇਰੇ ਇਲਾਜ ਲਈ ਪਟਿਆਲੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਮੌਕੇ ਤੇ ਜਾਂਚ ਕਰ ਰਹੇ ਭਵਾਨੀਗੜ੍ਹ ਥਾਣਾ ਦੇ ਏ. ਐਸ.ਆਈ. ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਮੋਟਰਸਾਇਕਲ ਚਾਲਕ ਹੰਸ ਰਾਜ ਵਾਸੀ ਮਹਿਲਾਂ ਚੌਂਕ ਰਾਜਗਿਰੀ ਦਾ ਕੰਮ ਕਰਦਾ ਸੀ। ਉਹ ਕੰਮ ਤੋਂ ਬਾਅਦ ਘਰ ਵਾਪਿਸ ਆ ਰਿਹਾ ਸੀ ਪਰ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਉਮਰ 36 ਸਾਲ ਦੀ ਸੀ ਅਤੇ ਉਸ ਦਾ ਸਾਥੀ ਸੋਮਨਾਥ ਨੂੰ ਪਹਿਲਾਂ ਸਥਾਨਕ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਲਈ ਲਿਜਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਨੂੰ ਦੇਖਦੇ ਹੋਏ ਡਾਕਟਰਾਂ ਦੇ ਵੱਲੋਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ। ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਮ੍ਰਿਤਕ ਅਤੇ ਜਖ਼ਮੀ ਵਿਅਕਤੀ ਦੇ ਪਰਿਵਾਰ ਨੂੰ ਇਸ ਹਾਦਸੇ ਸਬੰਧੀ ਜਾਣਕਾਰੀ ਦੇ ਦਿੱਤੀ ਹੈ ਅਤੇ ਅੱਗੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Previous Postਇਸ ਮਸ਼ਹੂਰ ਬੋਲੀਵੁਡ ਐਕਟਰ ਦਾ ਹੋਇਆ ਭਿਆਨਕ ਐਕਸੀਡੈਂਟ , ਪ੍ਰਸੰਸਕ ਕਰ ਰਹੇ ਦੁਆਵਾਂ
Next Postਪੰਜਾਬ ਚ ਇਥੇ ਦੁਕਾਨਾਂ ਖੋਲਣ ਦੇ ਬਾਰੇ ਚ ਹੁਣ ਹੋ ਗਿਆ ਇਹ ਸਰਕਾਰੀ ਹੁਕਮ ਲਾਗੂ – ਹੋ ਜਾਵੋ ਸਾਵਧਾਨ