ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕੀ ਆਵਾਜਾਈ ਦੌਰਾਨ ਜਿਥੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਆਖਿਆ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਤਰ੍ਹਾਂ ਦੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਜਿਸ ਤਰਾਂ ਵਾਹਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉਸ ਹਿਸਾਬ ਨਾਲ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਜਾ ਰਹੀ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਵਾਪਰੇ ਸੜਕ ਹਾਦਸੇ ਨਾਲ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਬੇਗੋਵਾਲ ਨਡਾਲਾ ਰੋਡ ਤੇ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਿਸ ਸਮੇਂ ਬੁੱਲੇਟ ਉਪਰ 2 ਨੌਜਵਾਨ ਸਵਾਰ ਹੋ ਕੇ ਪੈਟਰੋਲ ਪੰਪ ਤੇ ਤੇਲ ਪਾਉਣ ਲਈ ਜਾ ਰਹੇ ਸਨ। ਉਸ ਸਮੇਂ ਬੁੱਲਟ ਦਾ ਸਤੁਲੰਨ ਵਿਗੜ ਜਾਣ ਕਰ ਕੇ ਸੜਕ ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ।

ਇਸ ਹਾਦਸੇ ਵਿਚ ਬੁੱਲਟ ਚਲਾਉਣਾ ਵਾਲਾ ਜਤਿੰਦਰ ਸਿੰਘ ਪੁੱਤਰ ਤਾਰਾ ਸਿੰਘ ਦੇ ਇਸ ਹਾਦਸੇ ਵਿੱਚ ਸਿਰ ਚ ਸੱਟ ਲੱਗਣ ਕਾਰਨ ਉਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਦੂਜਾ ਨੌਜਵਾਨ ਹਰਮਿੰਦਰ ਸਿੰਘ ਮਨੀ ਪੁੱਤਰ ਲਖਵਿੰਦਰ ਸਿੰਘ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਇਆ ਹੈ ਜਿਸ ਨੂੰ ਜਲੰਧਰ ਦੇ ਨੌਵਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਸ ਨੌਜਵਾਨ ਦੀ ਹਾਲਤ ਖਤਰੇ ਤੋਂ ਬਾਹਰ ਹੈ। ਇਹ ਹਾਦਸਾ ਬੇਗੋਵਾਲ ਸੜਕ ਤੇ ਬਿਜਲੀ ਦਫਤਰ ਦੇ ਸਾਹਮਣੇ ਕਰੀਬ 6:45 ਸ਼ਾਮ ਦੇ ਸਮੇਂ ਵਾਪਰਿਆ ਹੈ।

ਮਨੀ ਜਿੱਥੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਥੇ ਹੀ ਮ੍ਰਿਤਕ ਨੌਜਵਾਨ ਜਤਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਸਾਲਾਂ ਦੀ ਧੀ ਨੂੰ ਛੱਡ ਗਿਆ ਹੈ। ਜਿੱਥੇ ਅੱਜ ਇਸ ਨੌਜਵਾਨ ਦੀ ਮੌਤ ਹੋਈ ਹੈ ਉੱਥੇ ਹੀ ਉਸ ਦੀ ਵਿਆਹ ਦੀ ਵਰੇਗੰਢ ਵੀ ਸੀ। ਵਾਪਰੇ ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।