ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਪਹਿਲਾਂ ਹੀ ਹੱਲ ਕੀਤਾ ਜਾ ਸਕੇ। ਉਥੇ ਹੀ ਸੜਕੀ ਆਵਾਜਾਈ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਵੀ ਇਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੇਸ਼ ਅੰਦਰ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਬਹੁਤ ਸਾਰੇ ਭਿਆਨਕ ਸੜਕ ਹਾਦਸੇ ਕੁਦਰਤੀ ਵਾਪਰ ਜਾਂਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ ਵਾਪਰ ਜਾਂਦੇ ਹਨ ਜਿਸ ਦਾ ਖਮਿਆਜਾ ਬਿਨਾਂ ਗਲਤੀ ਵਾਲੇ ਲੋਕਾਂ ਨੂੰ ਵੀ ਭੁਗਤਣਾ ਪੈ ਜਾਂਦਾ ਹੈ। ਪੰਜਾਬ ਵਿੱਚ ਇੱਥੇ ਸੜਕ ਹਾਦਸਾ ਵਾਪਰਿਆ ਹੈ, ਜਿਥੇ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗ਼ਲਤ ਦਿਸ਼ਾ ਤੋਂ ਆ ਰਹੀ ਇਕ ਕਾਰ ਦੀ ਟੱਕਰ ਦੋ ਮੋਟਰਸਾਇਕਲਾਂ ਨਾਲ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕੇ ਜਦੋਂ ਇਹ ਘਟਨਾ ਵਾਪਰੀ ਤਾਂ ਕਾਰ ਦੋ ਮੋਟਰਸਾਈਕਲਾਂ ਨੂੰ ਕਾਫ਼ੀ ਦੂਰ ਤੱਕ ਆਪਣੇ ਨਾਲ ਹੀ ਲੈ ਗਈ। ਇਸ ਦਿਲ ਕੰਬਾਊ ਹਾਦਸੇ ਵਿਚ ਦੋ ਮੋਟਰ ਸਾਈਕਲ ਦੂਰ ਤੱਕ ਘੜੀਸ ਹੁੰਦੇ ਗਏ ,ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਇਸ ਭਿਆਨਕ ਟੱਕਰ ਦੇ ਹੁੰਦੇ ਹੀ ਮੋਟਰਸਾਈਕਲ ਸਵਾਰ ਅਰੁਣਦੀਪ ਕੌਰ ਫਲਾਈ ਓਵਰ ਤੋਂ ਹੇਠਾਂ ਡਿਗ ਗਏ ਜਿਸ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਅਰੁਣਦੀਪ ਤੋਂ ਇਲਾਵਾ ਮੋਟਰਸਾਈਕਲ ਸਵਾਰ ਮ੍ਰਿਤਕਾ ਦੀ ਪਹਿਚਾਣ ਧਰਮਿੰਦਰ ਅਤੇ ਸੁਨੀਤਾ ਵਜੋਂ ਹੋਈ ਹੈ। ਉਥੇ ਧਰਮਿੰਦਰ ਦੀ ਭੈਣ ਅਰੁਣਦੀਪ ਕੌਰ ਗੰਭੀਰ ਜ਼ਖਮੀ ਹੋਣ ਅਤੇ ਹਸਪਤਾਲ ਵਿਚ ਜੇਰੇ ਇਲਾਜ ਹੈ।
Previous Postਅਚਾਨਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਲਾਗੇ ਪੁੱਜਣ ਕਾਰਨ ਇਥੇ ਖੋਲਣੇ ਪੈ ਸਕਦੇ ਹਨ ਗੇਟ – ਆਈ ਇਹ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਲਈ ਆਈ ਮਾੜੀ ਖਬਰ – ਲੱਗਾ ਇਹ ਝੱਟਕਾ