ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ,ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਸਰਕਾਰ ਵੱਲੋਂ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਵਾਹਨ ਚਾਲਕ ਨੂੰ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਜਦੋਂ ਲੋਕਾਂ ਵੱਲੋਂ ਡਰਾਇਵਿੰਗ ਕਰਦੇ ਸਮੇਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਕਈ ਲੋਕ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੰਜਾਬ ਵਿੱਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਸਰਕਾਰ ਅਤੇ ਟ੍ਰੈਫਿਕ ਪੁਲਿਸ ਵੱਲੋਂ ਅਜਿਹੇ ਮਾਮਲਿਆਂ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਮੀ ਨਹੀਂ ਆ ਰਹੀ। ਹੁਣ ਪੰਜਾਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਸ਼ਹਿਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਸੜਕ ਹਾਦਸੇ ਵਿਚ ਇਕ ਐਕਟਿਵਾ ਸਵਾਰ ਕੁੜੀ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀਏਵੀ ਫਲਾਈਓਵਰ ਉਪਰ ਜਾ ਰਹੀ ਐਕਟਿਵਾ ਸਵਾਰ ਨੂੰ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਐਕਟਿਵਾ ਸਵਾਰ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਲੜਕੀ ਨਾਲ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਹ ਆਪਣੇ ਕੰਮ ਤੇ ਸੈਲੂਨ ਵਿਚ ਜਾ ਰਹੀ ਸੀ ਜਿੱਥੇ ਉਹ ਕੰਮ ਕਰਦੀ ਸੀ।

ਟਰੱਕ ਚਾਲਕ ਜਿਥੇ ਮੌਕੇ ਤੋਂ ਫਰਾਰ ਹੋ ਗਿਆ ਉੱਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸ ਦਾ ਪਿੱਛਾ ਕਰਕੇ ਉਸ ਨੂੰ ਦਾਣਾ ਮੰਡੀ ਤੋਂ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੀ ਲੜਕੀ ਦੀ ਪਹਿਚਾਣ ਤੇਜਿੰਦਰ ਕੌਰ ਨਿਵਾਸੀ ਪਿੰਡ ਲਿਦਰਾ ਵਜੋਂ ਦੱਸੀ ਗਈ ਹੈ। ਉਥੇ ਹੀ ਪੁਲਿਸ ਵੱਲੋਂ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।