ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ 3 ਭਰਾਵਾਂ ਦੀ ਥਾਈਂ ਮੌਤ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਵੱਧ ਰਹੇ ਸੜਕੀ ਹਾਦਸਿਆਂ ਦੌਰਾਨ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਹੁਣ ਤੱਕ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ l ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਪੰਜਾਬ ਦੇ ਜ਼ਿਲਾ ਪਟਿਆਲਾ ਦੇ ਨਾਲ ਜੁੜਿਆ ਹੋਇਆ ਹੈ। ਜਿੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪੈਂਦੇ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ ‘ਚ ਕਾਰ ਸਵਾਰ ਤਿੰਨ ਭਰਾਵਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਦੋ ਸਕੇ ਭਰਾ ਸਨ, ਜਦਕਿ ਇਕ ਚਚੇਰਾ ਭਰਾ ਸੀ। ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਵਿੱਚ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ । ਜਿਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ (34) ਪਿੰਡ ਧਨੌਂਡਾ ਵਾਸੀ ਮੂਲੇਪੁਰ ਫਤਹਿਗੜ੍ਹ ਸਾਹਿਬ, ਰਘੁਵੀਰ ਸਿੰਘ (32) ਅਤੇ ਉਸ ਦੇ ਚਚੇਰੇ ਭਰਾ ਮਨਵੀਰ (21) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ’ਚ ਵਿੱਕੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਤੇ ਇਕ ਹੋਰ ਜ਼ਖ਼ਮੀ ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਅਧੀਨ ਹੈ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਸ ਹਾਦਸੇ ’ਚ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਸਿੱਧੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਨੌਜਵਾਨ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਫੱਗਣ ਮਾਜਰਾ ਕੋਲ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਜਿਸ ਕਾਰਨ ਤਿੰਨ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ l ਫਿਲਹਾਲ ਪੁਲਿਸ ਦੇ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਕੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।