ਪੰਜਾਬ ਚ ਇਥੇ ਵਿਆਹਾਂ ਸ਼ਾਦੀਆਂ ਚ ਲੱਗ ਗਈ ਇਹ ਰੋਕ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਸ ਸਦਕਾ ਲੋਕਾਂ ਵਿਚ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬੇ ਦੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਤਰਾਂ ਦੀਆਂ ਰਣਨੀਤੀਆਂ ਉਲੀਕੀਆਂ ਗਈਆਂ, ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਬਾਰ ਬਾਰ ਸਰਕਾਰ ਵੱਲੋਂ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਇਸ ਨੂੰ ਖ਼ਤਮ ਹੋਇਆ ਨਾ ਸਮਝਿਆ ਜਾਵੇ।

ਉੱਥੇ ਹੀ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਉਪਰ ਰੋਕ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੋਰ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮਜਿਸਟਰੇਟ ਪਟਿਆਲਾ ਕੁਮਾਰ ਅਮਿਤ ਵੱਲੋਂ ਵਿਆਹ-ਸ਼ਾਦੀਆਂ ਉੱਪਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਚਲਾਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।

ਜ਼ਿਲ੍ਹੇ ਅੰਦਰ ਲਾਗੂ ਕੀਤੀ ਗਈ ਇਸ ਪਾਬੰਦੀ ਨੂੰ 2 ਨਵੰਬਰ 2021 ਤੱਕ ਲਾਗੂ ਰੱਖਿਆ ਜਾਵੇਗਾ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਪਾਬੰਦੀ ਜਾਰੀ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦੇ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਜ਼ਿਲ੍ਹੇ ਅੰਦਰ ਵਿਆਹ-ਸ਼ਾਦੀ ਅਤੇ ਹੋਰ ਖੁਸ਼ੀ ਦੇ ਮੌਕਿਆਂ ਉੱਪਰ ਵਰਤੇ ਜਾਣ ਵਾਲੇ ਇਹਨਾਂ ਪਟਾਕਿਆਂ ਨੂੰ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ। ਇਹਨਾਂ ਪਟਾਕਿਆਂ ਦੀ ਆਵਾਜ਼ ਦੇ ਨਾਲ ਹੀ ਪ੍ਰਦੂਸ਼ਣ ਪੈਦਾ ਹੁੰਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਦੇ ਅਧਾਰ ਤੇ ਜ਼ਿਲੇ ਅੰਦਰ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਲਾ ਮਜਿਸਟ੍ਰੇਟ ਵੱਲੋਂ ਇਹ ਪਾਬੰਦੀਆਂ ਜਿਲੇ ਦੀ ਹੱਦ ਅੰਦਰ ਲਾਗੂ ਕੀਤੀਆਂ ਗਈਆਂ ਹਨ। ਓਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।