ਪੰਜਾਬ ਚ ਇਥੇ ਵਿਆਹ ਸ਼ਾਦੀਆਂ ਨੂੰ ਲੈਕੇ 4 ਦਸੰਬਰ ਤਕ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦਿਨ ਅਤੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਵਿਚ ਇਕ ਤੋਂ ਬਾਅਦ ਇਕ ਲਗਾਤਾਰ ਤਿਉਹਾਰਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਵੀ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਨਾਂ ਦਿਨਾਂ ਤਿਉਹਾਰਾਂ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਅਜਿਹੇ ਮੌਕਿਆਂ ਦੇ ਸਮੇਂ ਤੇ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਨਾਲ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸ ਨਾਲ ਜ਼ਿਲੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਿਆ ਜਾ ਸਕੇ। ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਨੂੰ ਲੈ ਕੇ 4 ਦਸੰਬਰ ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਟਿਆਲਾ ਦੇ ਵਧੀਕ ਜਿਲ੍ਹਾ ਮਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਇਕ ਜਿਲੇ ਦੀ ਹੱਦ ਅੰਦਰ 4 ਦਸੰਬਰ 202 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਅਗਰ ਕੋਈ ਇਨ੍ਹਾਂ ਦੀ ਪਾਲਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਕੀਤੀ ਗਈ ਪਾਬੰਦੀ ਦੇ ਤਹਿਤ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ਦੇ ਪ੍ਰੋਗਰਾਮਾਂ ਦੇ ਦੌਰਾਨ ਪਟਾਕੇ ਚਲਾਉਣ ਅਤੇ ਵੇਚਣ ਉੱਪਰ ਪੂਰਨ ਰੂਪ ਨਾਲ ਪਬੰਦੀ ਲਾਗੂ ਕੀਤੀ ਗਈ ਹੈ।

ਇਹ ਫੈਸਲਾ ਵਧ ਰਹੇ ਪ੍ਰਦੂਸ਼ਣ ਦੇ ਚਲਦਿਆਂ ਹੋਇਆਂ ਲਿਆ ਗਿਆ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਇਸ ਦੇ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।