ਪੰਜਾਬ ਚ ਇਥੇ ਵਿਛੀਆਂ ਏਨੇ ਨੌਜਵਾਨਾਂ ਦੀਆਂ ਲਾਸ਼ਾਂ, ਸਾਰੇ ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਕੱਲ ਦੇ ਸਮੇਂ ਵਿੱਚ ਜਿੱਥੇ ਸਹੂਲਤਾਂ ਵਧ ਰਹੀਆਂ ਹਨ। ਉਸ ਦੇ ਨਾਲ ਮੁਸੀਬਤਾਂ ਵੀ ਵਧ ਗਈਆਂ ਹਨ। ਜਿੱਥੇ ਦੇਸ਼ ਅੰਦਰ ਵਾਹਨਾਂ ਦੀ ਗਿਣਤੀ ਵਧ ਰਹੀ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਬਹੁਤ ਸਾਰੀਆਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਚਰਚਾ ਵੀ ਆਮ ਹੀ ਕੀਤੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਵਿੱਚ ਜਿੱਥੇ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਦੀ ਕਮੀ ਵੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਹਨਾਂ ਵਿੱਚ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਵਾਪਰੇ ਹਾਦਸੇ ਵਿੱਚ ਨੌਜਵਾਨਾਂ ਦੀਆਂ ਲਾਸ਼ਾਂ ਵਿਛ ਗਈਆਂ ਹਨ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਝਬਾਲ ਭਿੱਖੀਵਿੰਡ ਮੁੱਖ ਮਾਰਗ ਤੇ ਸਥਿਤ ਪਿੰਡ ਛਿਛਰੇਵਾਲ ਤੋਂ ਸਾਹਮਣੇ ਆਈ ਹੈ।

ਜਿੱਥੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਫਾਰਚੂਨਰ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਫਾਰਚੂਨਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਹੋਈ ਟੱਕਰ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਤਵਾਰ ਦੇਰ ਰਾਤ ਅੰਮ੍ਰਿਤਸਰ ਸਾਹਿਬ ਤੋਂ ਭਿੱਖੀਵਿੰਡ ਨੂੰ ਜਾ ਰਹੀ ਫਾਰਚੂਨਰ ਗੱਡੀ ਨੰਬਰ ਪੀ ਬੀ 04-2345 ਦੀ ਟੱਕਰ ਇਕ ਮੋਟਰਸਾਈਕਲ ਨਾਲ ਹੋ ਗਈ ।

ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕੇ ਇਸ ਵਿਚ ਚਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਨ੍ਹਾਂ ਨੌਜਵਾਨਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਨ੍ਹਾਂ ਮ੍ਰਿਤਕ ਚਾਰ ਨੌਜਵਾਨਾਂ ਦੀ ਪਹਿਚਾਣ ਸੁਖਬੀਰ ਸਿੰਘ ਅਤੇ ਰਿੰਕੂ ਪੁੱਤਰ ਚਰਨ ਸਿੰਘ ਵਾਸੀ ਠੱਠਗੜ, ਰਮਨ ਅਤੇ ਰਵੀ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।